ਜ਼ੀਰਾ ਵਿਖੇ ਸ਼ਰਾਬ ਫੈਕਟਰੀ ਖ਼ਿਲਾਫ਼ ਲੱਗੇ ਧਰਨੇ 'ਚ ਪੁੱਜੇ ਸੰਤ ਸੀਚੇਵਾਲ, NGT ਟੀਮ ਨੇ ਲਏ ਪਾਣੀ ਦੇ ਸੈਂਪਲ

08/19/2022 2:18:24 PM

ਜ਼ੀਰਾ : ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬੋਰਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਨਜ਼ਦੀਕੀ ਪਿੰਡ ਦੇ ਲੋਕਾਂ ਵੱਲੋਂ ਪਿਛਲੇ ਕਰੀਬ ਇਕ ਮਹੀਨੇ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਵੀਰਵਾਰ ਨੂੰ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਐੱਨ.ਜੀ.ਟੀ. ਟੀਮ ਸਮੇਤ ਜ਼ੀਰਾ ਹਲਕੇ 'ਚ ਲੱਗੀ ਸ਼ਰਾਬ ਫੈਕਟਰੀ ਪਹੁੰਚੇ, ਜਿੱਥੇ ਐੱਨ.ਜੀ.ਟੀ. ਟੀਮ ਨੇ ਚੈਕਿੰਗ ਕਰਨ ਲਈ ਸੈਂਪਲ ਭਰੇ। 

ਇਹ ਵੀ ਪੜ੍ਹੋ- ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਪਿੰਡ ਦੇ ਕਈ ਥਾਵਾਂ 'ਤੇ ਪ੍ਰਦੂਸ਼ਿਤ ਪਾਣੀ ਆਉਂਦਾ ਹੈ। ਜਿਸ ਦੇ ਚੱਲਦਿਆਂ ਸਭ ਥਾਵਾਂ ਤੋਂ ਪਾਣੀ ਦੇ ਸੈਂਪਲ ਟੀਮ ਵੱਲੋਂ ਲਏ ਗਏ ਹਨ ਅਤੇ ਲੋਕਾਂ ਨੂੰ ਜੋ ਕੋਈ ਵੀ ਪਰੇਸ਼ਾਨੀ ਹੈ ਉਸ ਦੀ ਵੀ ਪੁੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੰਨੇ ਵੀ ਸੈਂਪਲ ਲਏ ਗਏ ਹਨ ਉਨ੍ਹਾਂ ਦੀ ਰਿਪੋਰਟ 2 ਵੱਖ-ਵੱਖ ਲੈਬਾਰਟਰੀ ਵਿੱਚ ਰਿਪੋਰਟ ਤਿਆਰ ਕੀਤੀ ਜਾਵੇਗੀ । ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੇ ਮਾਮਲੇ ਦਾ ਖੁਲਾਸਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਭ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਸੰਗਰੂਰ : ਸ਼ੱਕੀ ਹਾਲਾਤ ’ਚ ਲਾਪਤਾ ਹੋਈਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ, ਫੈਲੀ ਸਨਸਨੀ

ਜ਼ਿਕਰਯੋਗ ਹੈ ਕਿ ਸਥਾਨਕ ਹਲਕੇ ਦੇ ਲੋਕ ਪਿਛਲੇ ਇਕ ਮਹੀਨੇ ਤੋਂ ਸ਼ਰਾਬ ਫੈਕਟਰੀ ਅੱਗੇ ਧਰਨਾ ਲਾਈ ਬੈਠੇ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਫੈਕਟਰੀ ਦੇ ਮਾਲਕਾਂ ਵੱਲੋਂ ਫੈਕਟਰੀ 'ਚੋਂ ਨਿਕਲਣ ਵਾਲੀ ਰਹਿੰਦ-ਖੂੰਹਦ ਅਤੇ ਪਾਣੀ ਨੂੰ ਧਰਤੀ ਵਿੱਚ ਮਿਲਾਇਆ ਜਾ ਰਿਹਾ ਹੈ , ਜਿਸ ਕਾਰਨ ਉਨ੍ਹਾਂ ਦੇ ਪਿੰਡਾਂ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ। ਇਸ ਨਾਲ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਪਿੰਡ ਵਾਸੀਆਂ ਵੱਲੋਂ ਲਗਾਤਾਰ ਸਰਕਾਰ ਨੂੰ ਇਸ ਫੈਕਟਰੀ ਨੂੰ ਬੰਦ ਕਰਵਾਉਣ  ਦੀ ਮੰਗ ਕੀਤੀ ਜਾ ਰਹੀ ਹੈ ਪਰ ਫਿਲਹਾਲ ਇਸ ਦਾ ਕੋਈ ਹੱਲ ਨਹੀਂ ਕੱਢਿਆ ਗਿਆ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News