ਸਾਰਾਗੜੀ ਸ਼ਹੀਦ ਈਸ਼ਰ ਸਿੰਘ ਦੀ ਯਾਦ ''ਚ ਬਣ ਰਹੇ ਹਸਪਤਾਲ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

07/31/2020 8:40:46 PM

ਚੰਡੀਗੜ੍ਹ/ਲੁਧਿਆਣਾ-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਰਾਏਕੋਟ ਤਹਿਸੀਲ ਦੇ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ (ਪੀ. ਐਚ. ਸੀ.) ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਹੈਲਥ ਸੈਂਟਰ ਸਾਰਾਗੜੀ ਯੁੱਧ ਦੇ ਸਹੀਦ ਹੌਲਦਾਰ ਈਸਰ ਸਿੰਘ ਦੀ ਯਾਦ 'ਚ ਬਣਾਇਆ ਜਾ ਰਿਹਾ ਹੈ। ਇਹ ਹੈਲਥ ਸੈਂਟਰ 55 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਪ੍ਰਾਇਮਰੀ ਹੈਲਥ ਸੈਂਟਰ ਅਗਲੇ 6 ਮਹੀਨਿਆਂ 'ਚ ਮੁਕੰਮਲ ਤਿਆਰ ਹੋ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੱਸਿਆ ਕਿ ਇਹ ਇੱਕ 10 ਬਿਸਤਰਿਆਂ ਵਾਲਾ ਪ੍ਰਾਇਮਰੀ ਹੈਲਥ ਸੈਂਟਰ ਹੋਵੇਗਾ, ਜਿਸ 'ਚ ਹੋਰ ਸਹੂਲਤਾਂ ਤੋਂ ਇਲਾਵਾ ਕੋਲਡ ਚੇਨ ਰੂਮ, ਟੀਕਾਕਰਨ ਕਮਰਾ, ਵਾਰਡ, ਲੇਬਰ ਰੂਮ ਅਤੇ ਲੈਬੋਰਟਰੀ ਆਦਿ ਦੀ ਸਹੂਲਤ ਹੋਵੇਗੀ। ਸਿਹਤ ਮੰਤਰੀ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦਗਾਰ ਦੀ ਮੁਰੰਮਤ ਲਈ 1 ਲੱਖ ਰੁਪਏ ਦੀ ਐਲਾਨ ਕੀਤੀ।

ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ 'ਚ 4000 ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਕੋਵਿਡ-19 ਦੌਰਾਨ ਸਿਹਤ ਵਿਭਾਗ ਦੇ ਸਟਾਫ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ 'ਚ ਮੋਹਰੀ ਹੋ ਕੇ ਲੜ ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸਨ ਫਤਿਹ' ਤਹਿਤ ਸਿਹਤ ਵਿਭਾਗ ਦਾ ਸਟਾਫ ਲੋਕਾਂ ਨੂੰ ਕੋਵਿਡ-19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।

ਪੰਜਾਬ 'ਚ ਜਿੰਮ ਖੋਲ੍ਹਣ ਬਾਰੇ ਪੁੱਛੇ ਗਏ ਸਵਾਲ ਸਬੰਧੀ ਬਲਬੀਰ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਨੇ ਫਿਲਹਾਲ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ। ਜਿੰਮ ਖੁੱਲ੍ਹਣ ਨਾਲ ਵੱਡੀ ਗਿਣਤੀ 'ਚ ਲੋਕ ਸੰਕਰਮਿਤ ਹੋ ਸਕਦੇ ਹਨ। ਫਤਹਿਗੜ੍ਹ ਸਾਇਬ ਤੋਂ ਸੰਸਦ ਮੈਬਰ ਡਾ. ਅਮਰ ਸਿੰਘ ਨੇ ਬਲਬੀਰ ਸਿੱਧੂ ਦਾ ਇਸ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ ਤੇ ਉਨ੍ਹਾਂ ਲਈ ਲਾਹੇਵੰਦ ਰਹੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ 'ਚ ਚੱਲ ਰਹੇ ਵਿਕਾਸ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਿੰਡ 'ਚ ਸਾਰਾਗੜੀ ਯੁੱਧ ਦੇ ਸ਼ਹੀਦ ਹੌਲਦਾਰ ਈਸਰ ਸਿੰਘ ਦੀ ਯਾਦਗਾਰ ਵਿਖੇ ਮੱਥਾ ਟੇਕਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਯੂਥ ਕਾਂਗਰਸੀ ਆਗੂ ਕਾਮਿਲ ਬੋਪਾਰਾਏ, ਸਿਵਲ ਸਰਜਨ ਡਾ. ਰਾਜੇਸ ਬੱਗਾ, ਐਸ. ਡੀ. ਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ, ਐਸ. ਐਮ. ਓ. ਸੁਧਾਰ ਡਾ. ਨੀਨਾ ਨਾਕਰਾ, ਡੀ. ਐਸ. ਪੀ. ਸੁਖਨਾਜ ਸਿੰਘ, ਐਕਸੀਅਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਕੌਰ ਸਿੱਧੂ, ਤਹਿਸੀਲਦਾਰ ਮੁਖਤਿਆਰ ਸਿੰਘ, ਚੀਫ ਫਰਮਾਸਿਸਟ ਬੂਟਾ ਸਿੰਘ, ਇੰਸਪੈਕਟਰ ਸਵਰਨ ਸਿੰਘ, ਪਲਵਿੰਦਰ ਸਿੰਘ, ਸਰਪੰਚ ਦਵਿੰਦਰ ਕੌਰ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਕਿਰਪਾਲ ਸਿੰਘ ਨੱਥੋਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਗੁਰਦੇਵ ਸਿੰਘ ਨੰਬਰਦਾਰ, ਡਾ. ਅਰੁਨਦੀਪ ਸਿੰਘ, ਬਲਜੀਤ ਸਿੰਘ ਹਲਵਾਰਾ, ਗੁਰਜੰਟ ਸਿੰਘ, ਮਹਿੰਦਰਪਾਲ ਸਿੰਘ, ਨਰੈਣ ਦੱਤ ਕੌਸਕਿ, ਜਤਿੰਦਰਪਾਲ ਸਿੰਘ ਗਰੇਵਾਲ, ਜਗਸੀਰ ਸਿੰਘ, ਬਲਜਿੰਦਰ ਸਿੰਘ ਰਿੰਪਾ, ਬੰਟੀ ਅੱਚਰਵਾਲ, ਰਛਪਾਲ ਸਿੰਘ ਫੇਰੂਰਾਈ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ। ਰਾਜ ਦੇ ਲੋਕਾਂ ਨੂੰ ਤੀਸਰੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਮਹਾਂਮਾਰੀ ਰੋਗ ਐਕਟ 1897 (ਸੀਓਵੀਆਈਡੀ -19) ਦੇ ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ / ਨਰਸਿੰਗ ਹੋਮ / ਕਲੀਨਿਕਾਂ ਨੂੰ ਤੀਜੇ ਦਰਜੇ ਦੀ ਦੇਖਭਾਲ ਲਈ ਨਿਰਦੇਸ ਦਿੱਤੇ ਹਨ। ਰੈਗੂਲੇਸਨ 2020), ਸਿਹਤ ਵਿਭਾਗ ਦੁਆਰਾ ਭੇਜਿਆ ਗਿਆ।
 


Deepak Kumar

Content Editor

Related News