ਸਾਰਾਗੜ੍ਹੀ ਜੰਗ ਦੀ 121ਵੀਂ ਵਰ੍ਹੇਗੰਢ ਮੌਕੇ ਕੈਪਟਨ ਵਲੋਂ ਬਹਾਦਰ ਫੌਜੀਆਂ ਨੂੰ ਸ਼ਰਧਾਂਜਲੀ ਭੇਟ

09/12/2018 8:19:49 PM

ਫਿਰੋਜ਼ਪੁਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੀ 121 ਵੀਂ ਵਰ੍ਹੇਗੰਢ ਮੌਕੇ ਫਿਰੋਜ਼ਪੁਰ ਵਿਖੇ ਹੋਏ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਦੌਰਾਨ ਇਸ ਜੰਗ 'ਚ ਹਿੱਸਾ ਲੈਣ ਵਾਲੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਯਾਦ 'ਚ ਅਤਿ ਆਧੁਨਿਕ ਯਾਦਗਾਰ ਦੇ ਮਾਡਲ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਉਨ੍ਹਾਂ ਪ੍ਰਬੰਧਕੀ ਕਮੇਟੀ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਸਰਕਾਰ ਸਾਰਾਗੜੀ ਸ਼ਹੀਦਾਂ ਨੂੰ ਵਧੀਆਂ ਤਰੀਕੇ ਨਾਲ ਸ਼ਰਧਾਂਜਲੀ ਭੇਟ ਕਰਨ ਵਾਸਤੇ ਤਿਆਰ ਕੀਤੇ ਜਾ ਰਹੇ ਇਸ ਸ਼ਾਨਾਮਤੇ ਪ੍ਰਾਜੈਕਟ ਲਈ ਪੂਰਾ ਸਹਿਯੋਗ ਅਤੇ ਸਮਰਥਨ ਦੇਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸਾਰਾਗੜ੍ਹੀ ਸ਼ਹੀਦਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਤੇ ਲੋਈਆਂ ਦੇ ਸਨਮਾਨਤ ਕੀਤਾ। 

PunjabKesariਇਸ ਤੋਂ ਪਹਿਲਾਂ ਮੁੱਖ ਮੰਤਰੀ ਸਾਰਾਗੜੀ ਗੁਰਦੁਆਰੇ 'ਚ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ ਗਿਆ। ਸਾਰਾਗੜ੍ਹੀ ਗੁਰਦੁਆਰੇ ਨਤਮਸਤਕ ਹੋਣ ਤੋਂ ਬਾਅਦ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਮੁੱਖ ਮੰਤਰੀ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਬਰਕੀ ਸਕੁਏਅਰ ਵਿਖੇ ਗਏ, ਜਿਨ੍ਹਾਂ ਨੇ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।
ਸਾਰਾਗੜ੍ਹੀ ਵਿਖੇ ਗੁਰਦੁਆਰਾ ਕੰਪਲੈਕਸ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਸਮਾਣਾ ਰਿੱਜ (ਹੁਣ ਪਾਕਿਸਤਾਨ) ਨੇੜੇ ਬਹਾਦਰੀ ਦੀ ਮਿਸਾਲ ਕਾਇਮ ਕਰਦੇ ਹੋਏ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ 36 ਸਿੱਖ ਤੇ 22 ਫੌਜੀਆਂ ਨੂੰ ਯਾਦ ਕੀਤਾ, ਜਿਨ੍ਹਾਂ ਫੌਜੀਆਂ ਨੇ 12 ਸਤੰਬਰ 1897 'ਚ ਤਕਰੀਬਨ 10 ਹਜ਼ਾਰ ਅਫਗਾਨਾਂ ਨਾਲ ਲੜਦੇ ਹੋਏ ਸ਼ਹੀਦੀ ਪਾਈ ਸੀ।  


Related News