ਪੰਜਾਬ 'ਚ ਬਣਨ ਜਾ ਰਹੀ ਸਾਰਾਗੜ੍ਹੀ ਜੰਗੀ ਯਾਦਗਾਰ, ਮੁੱਖ ਮੰਤਰੀ ਭਲਕੇ ਰੱਖਣਗੇ ਨੀਂਹ ਪੱਥਰ
Monday, Sep 11, 2023 - 05:18 PM (IST)

ਐੱਸ. ਏ. ਐੱਸ. ਨਗਰ (ਮੋਹਾਲੀ) : ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਜ਼ਰੂਰ ਮਿਲੇ ਤਾਂ ਕਿ ਤੁਹਾਨੂੰ ਲੋਕਾਂ ਦੀਆਂ ਦੁਆਵਾਂ ਤੇ ਸ਼ੁੱਭ ਇੱਛਾਵਾਂ ਮਿਲਣ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ: ਸਰਪੰਚ ਦੇ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਾਗੜ੍ਹੀ ਯਾਦਗਾਰ ਮੁਕੰਮਲ ਕਰੇਗੀ ਤਾਂ ਕਿ 21 ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿੱਚ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜੰਗ ਬਹਾਦਰੀ ਦੀ ਲਾਮਿਸਾਲ ਗਾਥਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੇ ਰਿਣੀ ਰਹਿਣਗੇ, ਜਿਨ੍ਹਾਂ ਨੇ ਦੁਸ਼ਮਣ ਦੀ ਈਨ ਮੰਨਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਇਥੇ ਦੱਸਣਯੋਗ ਹੈ ਕਿ ਮੱਖ ਮੰਤਰੀ ਭਲਕੇ ਫਿਰੋਜ਼ਪੁਰ 'ਚ ਬਣਨ ਜਾ ਰਹੀ ਇਸ ਯਾਦਗਾਰ ਦਾ ਨੀਂਹ ਪੱਥਰ ਰੱਖਣਗੇ ਅਤੇ ਇੱਥੇ ਹੌਲਦਾਰ ਇਸ਼ਰ ਸਿੰਘ ਦਾ ਬੁੱਤ ਵੀ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਜਰੀਵਾਲ ਤੇ CM ਮਾਨ, ਇਸੇ ਹਫ਼ਤੇ ਹੋ ਸਕਦੈ ਐਲਾਨ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 36ਵੀਂ ਸਿੱਖਜ਼ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਨਹੀਂ ਮਿਲਦੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਇਤਿਹਾਸਕ ਘਟਨਾ ਨੂੰ ਅੱਖੋਂ-ਪਰੋਖੇ ਕੀਤਾ ਅਤੇ ਇੱਥੋਂ ਤੱਕ ਕਿ ਇਸ ਯਾਦਗਾਰ ਲਈ ਫੰਡ ਨਹੀਂ ਜਾਰੀ ਕੀਤੇ ਗਏ। ਉਨ੍ਹਾਂ ਕਿਹਾ, “ਅਸੀਂ ਬਕਾਇਆ ਫੰਡ ਜਾਰੀ ਕਰ ਦਿੱਤੇ ਹਨ, ਜਿਸ ਕਰ ਕੇ ਹੁਣ ਇਸ ਯਾਦਗਾਰ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇਗਾ।”
ਇਹ ਵੀ ਪੜ੍ਹੋ : 81 ਹਜ਼ਾਰ ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਮੋੜਨੇ ਪੈਣਗੇ PM ਕਿਸਾਨ ਯੋਜਨਾ ਦੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8