ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ-ਹੱਤਿਆ

7/17/2020 5:06:41 PM

ਸਰਦੂਲਗੜ੍ਹ (ਰਮਨਦੀਪ ਸਿੰਗਲਾ): ਸਰਦੂਲਗੜ੍ਹ ਦੇ ਨਜ਼ਦੀਕੀ ਪਿੰਡ ਬਾਜੇਵਾਲਾ ਦੇ ਕਿਸਾਨ ਕ੍ਰਿਸ਼ਨ ਸਿੰਘ ਵਲੋਂ ਆੜ੍ਹਤੀਆਂ ਨਾਲ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਲਾਸ਼ ਸਰਦੂਲਗੜ੍ਹ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਲਿਆਂਦੀ ਗਈ ਹੈ। ਪੁਲਸ ਵਲੋਂ ਸਾਰੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆੜ੍ਹਤੀਆਂ ਤੇ ਮਾਮਲਾ ਦਰਜ ਕਰਵਾਉਣ ਲਈ ਭਾਰੀ ਨਾਅਰੇਬਾਜ਼ੀ ਕੀਤੀ ਗਈ।


Shyna

Content Editor Shyna