ਠੱਗੀ ਦਾ ਪਰਚਾ ਦਰਜ ਹੋਣ ’ਤੇ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਪਿੰਡ ਡਾਲਾ ਦੀ ਸਰਪੰਚ

10/06/2022 6:10:46 PM

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਡਾਲਾ ਦੀ ਸਰਪੰਚ ਆਪਣੇ ’ਤੇ ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ ’ਚ ਪਰਚਾ ਦਰਜ ਹੋਣ ’ਤੇ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ । ਉਸ ਨੇ ਪੁਲਸ ਅਫ਼ਸਰਾਂ, ਪੰਚਾਇਤ ਸਕੱਤਰ ਅਤੇ ਪਿੰਡ ਦੇ ਹੋਰ ਲੋਕਾਂ ’ਤੇ ਦੋਸ਼ ਲਗਾਉਂਦਿਆਂ ਖ਼ੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਸਰਪੰਚ ਕੁਲਦੀਪ ਕੌਰ ਵੱਲੋਂ ਇਕ ਵੀਡੀਓ ਵੀ ਬਣਾਈ ਗਈ ਹੈ। ਜਿਸ ਵਿਚ ਉਸ ਨੇ ਕਿਹਾ ਹੈ ਕਿ ਉਸ ਦੀ ਕੋਈ ਸੁਣਵਾਈ ਹੋ ਰਹੀ, ਜਿਸ ਕਾਰਨ ਉਹ ਖ਼ੁਦਕੁਸ਼ੀ ਕਰਨ ਜਾ ਰਹੀ ਹੈ। ਉਸ ਨੇ ਇਸ ਲਈ ਐੱਸ. ਐੱਸ. ਪੀ. ਮੋਗਾ , ਡੀ. ਐੱਸ. ਪੀ. ਮੋਗਾ, ਪੰਚਾਇਤ ਸੈਕਟਰੀ ਸੁਖਵੀਰ ਸਿੰਘ ਅਤੇ ਪਿੰਡ ਦੇ ਹੀ ਹੋਰ ਦੋ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਇਹ ਵੀ ਪੜ੍ਹੋ- ਨਾਭਾ ਤੋਂ ਮੰਦਭਾਗੀ ਖ਼ਬਰ, ਮਾਪਿਆਂ ਦੇ ਇਕਲੌਤੇ 18 ਸਾਲਾ ਪੁੱਤ ਦੀ ਨਸ਼ੇ ਨਾਲ ਮੌਤ, ਅਗਲੇ ਮਹੀਨੇ ਜਾਣਾ ਸੀ ਇਟਲੀ

ਸਰਪੰਚਣੀ ਦੇ ਪਤੀ ਜਗਸੀਰ ਸਿੰਘ ਨੇ ਦੱਸਿਆ ਕਿ ਅੱਜ ਮਜਬੂਰਨ ਉਸ ਦੀ ਪਤਨੀ ਕੁਲਦੀਪ ਕੌਰ ਨੂੰ ਟੈਂਕੀ ’ਤੇ ਇਸ ਕਰਕੇ ਚੜ੍ਹਨਾ ਪਿਆ ਕਿਉਂਕਿ ਪਿੰਡ ਦੇ ਹੀ ਪੰਚਾਇਤ ਸਕੱਤਰ ਵੱਲੋਂ ਇਕ ਦਰਖ਼ਾਸਤ ਐੱਸ. ਐੱਸ. ਪੀ. ਸਾਹਿਬ ਨੂੰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਦੋਵਾਂ ਧਿਰਾਂ ਦੇ ਬਿਆਨ ਹੋਏ ਸਨ ਪਰ ਪਰਚਾ ਦੇਣ ਤੋਂ ਪਹਿਲਾਂ ਕਿਸੇ ਵੀ ਮੈਂਬਰ, ਪੰਚਾਇਤ ਜਾਂ ਕਿਸੇ ਹੋਰ ਪਿੰਡ ਦੇ ਵਿਅਕਤੀ ਨੂੰ ਬੁਲਾ ਕੇ ਬਿਆਨ ਨਹੀਂ ਲਏ ਗਏ । ਉਨ੍ਹਾਂ ਕਿਹਾ ਕਿ ਇਹ ਪਰਚਾ ਗ਼ਲਤ ਹੋਇਆ ਹੈ । ਜ਼ਿਕਰਯੋਗ ਹੈ ਕਿ ਪੰਚਾਇਤ ਸਕੱਤਰ ਸੁਖਬੀਰ ਸਿੰਘ ਅਤੇ ਪਿੰਡ ਵਾਸੀਆਂ ਨੇ ਕਮੇਟੀਆਂ ਦੇ ਲੈਣ-ਦੇਣ ਸੰਬੰਧੀ ਮਾਮਲਾ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ-  ਮਲੋਟ 'ਚ ਸ਼ਰਮਸਾਰ ਹੋਈ ਇਨਸਾਨੀਅਤ, 14 ਸਾਲਾ ਜਬਰ-ਜ਼ਿਨਾਹ ਪੀੜਤਾ ਨੇ ਦਿੱਤਾ ਮ੍ਰਿਤਕ ਬੱਚੇ ਨੂੰ ਜਨਮ

ਦੂਜੇ ਪਾਸੇ ਮੌਕੇ ’ਤੇ ਪਹੁੰਚੇ ਥਾਣਾ ਮਹਿਣਾ ਦੇ ਮੁਖੀ ਇਕਬਾਲ ਹੁਸੈਨ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਸੁਣਨ ਤੋਂ ਬਾਅਦ ਡੀ. ਐੱਸ. ਪੀ. ਸਾਹਿਬ ਵੱਲੋਂ ਇਹ ਪਰਚਾ ਦਰਜ ਕੀਤਾ ਗਿਆ ਹੈ । ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਸਰਪੰਚ ਕੁਲਦੀਪ ਕੌਰ ਨੂੰ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਲੱਗਦਾ ਹੈ ਕਿ ਇਹ ਪਰਚਾ ਝੂਠਾ ਹੈ ਤਾਂ ਉਹ ਫਿਰ ਤੋਂ ਪੜਤਾਲ ਕਰਵਾ ਸਕਦੀ ਹੈ । ਇਹ ਦੱਸਿਆ ਜਾ ਰਿਹਾ ਹੈ ਕਿ 7 ਲੱਖ ਰੁਪਏ ਮੌਜੂਦਾ ਸਰਪੰਚ ਕੁਲਦੀਪ ਕੌਰ ਵੱਲੋਂ ਪੰਚਾਇਤ ਸਕੱਤਰ ਸੁਖਬੀਰ ਸਿੰਘ ਦੇ ਦੇਣੇ ਸਨ ਜਿਸ ਤੋਂ ਬਾਅਦ ਆਈ. ਪੀ. ਸੀ. ਦੀ ਧਾਰਾ 420 ਤਹਿਤ ਮਾਮਲਾ ਦਰਜ ਹੋਇਆ ਹੈ ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News