ਸ਼ਨੀਵਾਰ ਤੇ ਐਤਵਾਰ ਸੇਵਾ ਕੇਂਦਰ ਖੁੱਲ੍ਹਣ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ : DC

04/24/2022 6:10:40 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਸਰਕਾਰ ਵੱਲੋਂ ਬੀਤੀ 15 ਅਪ੍ਰੈਲ ਤੋਂ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਤੇ ਐਤਵਾਰ ਖੁੱਲ੍ਹੇ ਰੱਖਣ ਦੇ ਦਿੱਤੇ ਆਦੇਸ਼ਾਂ ਦਾ ਲੋਕਾਂ ਨੂੰ ਵੱਡਾ ਲਾਭ ਮਿਲਦਾ ਨਜ਼ਰ ਆ ਰਿਹਾ ਹੈ। ਕੰਮਕਾਜੀ ਦਿਨਾਂ ਦੌਰਾਨ ਰੁੱਝੇ ਰਹਿਣ ਵਾਲੇ ਲੋਕ ਸਰਕਾਰੀ ਛੁੱਟੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰਦੇ ਦੇਖੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਹਫ਼ਤੇ ਸ਼ਨੀਵਾਰ ਤੇ ਐਤਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਸੇਵਾ ਕੇਂਦਰਾਂ 'ਚ 1361 ਨਾਗਰਿਕਾਂ ਨੇ ਸੇਵਾਵਾਂ ਹਾਸਲ ਕਰਨ ਲਈ ਪਹੁੰਚ ਕੀਤੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, 3 ਮੋਟਰਸਾਈਕਲ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

PunjabKesari

ਡੀ. ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ 2 ਘੰਟੇ ਵਧਾ ਦਿੱਤਾ ਗਿਆ ਹੈ ਅਤੇ ਇਹ ਕੇਂਦਰ ਹੁਣ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਦਕਿ ਪਹਿਲਾਂ ਇਹ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁੰਦਾ ਸੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਸੇਵਾ ਕੇਂਦਰ ਖੁੱਲ੍ਹਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਸਾਰੀਆਂ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨ ਸਬੰਧੀ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ : ਕਿਸਾਨ ਖੁਦਕੁਸ਼ੀਆਂ ਦੇ ਮਾਮਲੇ 'ਤੇ ਸਿੱਧੂ ਨੇ ਘੇਰੀ 'ਆਪ', ਕੇਜਰੀਵਾਲ ਨੂੰ ਯਾਦ ਕਰਵਾਏ ਵਾਅਦੇ


Harnek Seechewal

Content Editor

Related News