ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਦੀ ਕੀਤੀ ਸਿਫ਼ਾਰਸ਼

10/18/2023 4:52:17 PM

ਚੰਡੀਗੜ੍ਹ- ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ । ਜਿਸ 'ਚ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ, ਸੁਮੀਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਹਨ। 21 ਅਪ੍ਰੈਲ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਆਪਣੇ ਦੋ ਸਭ ਤੋਂ ਸੀਨੀਅਰ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਉਪਰੋਕਤ ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ। ਪੰਜਾਬ ਅਤੇ ਹਰਿਆਣਾ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੇ ਇਸ ਸਿਫ਼ਾਰਸ਼ 'ਤੇ ਸਹਿਮਤੀ ਜਤਾਈ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ

ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਤਰੱਕੀ ਲਈ ਉਪਰੋਕਤ ਵਕੀਲਾਂ ਦੀ ਅਨੁਕੂਲਤਾ ਦਾ ਪਤਾ ਲਗਾਉਣ ਲਈ, ਅਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕੇਸਾਂ ਤੋਂ ਜਾਣੂ ਆਪਣੇ ਸਾਥੀਆਂ ਨਾਲ ਸਲਾਹ ਕੀਤੀ ਹੈ। ਉਪਰੋਕਤ ਦੀ ਯੋਗਤਾ ਅਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਦੇ ਉਦੇਸ਼ ਲਈ ਹਾਈ ਕੋਰਟ 'ਚ ਤਰੱਕੀ ਲਈ ਉਮੀਦਵਾਰਾਂ ਦੇ ਮਾਮਲੇ 'ਚ ਅਸੀਂ ਰਿਕਾਰਡ ਵਿਚ ਰੱਖੀ ਸਮੱਗਰੀ ਦੀ ਜਾਂਚ ਅਤੇ ਮੁਲਾਂਕਣ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਫਾਈਲ 'ਚ ਨਿਆਂ ਵਿਭਾਗ ਦੁਆਰਾ ਕੀਤੀਆਂ ਟਿੱਪਣੀਆਂ ਦੇ ਨਾਲ-ਨਾਲ ਉਮੀਦਵਾਰਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਦਾ ਵੀ ਅਧਿਐਨ ਕੀਤਾ ਹੈ। 

ਇਹ ਵੀ ਪੜ੍ਹੋ- ਨਸ਼ਾ ਕਰਨ ਤੋਂ ਰੋਕਣ 'ਤੇ ਰਿਸ਼ਤਿਆਂ 'ਚ ਆਈ ਦਰਾੜ, ਜੀਜੇ ਨੇ ਸਾਲੇ ਦੇ ਘਰ ਆ ਕੇ ਚਲਾਈਆਂ ਗੋਲੀਆਂ

ਇਸ ਤਰ੍ਹਾਂ ਉਨ੍ਹਾਂ ਨੇ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ, ਸੁਮੀਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਐਡਵੋਕੇਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰ ਦੀ ਨਿਯੁਕਤੀ ਲਈ ਯੋਗਤਾ ਬਾਰੇ ਹਾਂ-ਪੱਖੀ ਰਾਏ ਦਿੱਤੀ ਹੈ। ਸਾਰੇ ਸੰਬੰਧਿਤ ਤੱਥਾਂ ਅਤੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਾਲੇਜੀਅਮ ਦੀ ਵਿਚਾਰ ਕੀਤੀ ਗਈ ਰਾਏ ਹੈ ਕਿ ਉਮੀਦਵਾਰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਉਚਿਤ ਹੈ। 

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan