ਸਰਕਾਰੀ ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ''ਚ ਕੀਤਾ ਕਰੋੜਾਂ ਦਾ ਘਪਲਾ, 11 ਖ਼ਿਲਾਫ਼ ਮਾਮਲਾ ਦਰਜ

Monday, Dec 04, 2023 - 12:34 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ)– ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜ ਕਰਵਾਉਣ ਲਈ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਗਈਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵਿਚ ਗਬਨ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਤਹਿਤ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰੂਹਰਸਹਾਏ-1 ਸਮੇਤ 11 ਲੋਕਾਂ ਖਿਲਾਫ 1 ਕਰੋੜ 51 ਲੱਖ ਰੁਪਏ ਗਬਨ ਕਰਨ ਦੇ ਦੋਸ਼ ਹੇਠ ਧੋਖਾਦੇਗੀ, 13 ਪੀ.ਸੀ. ਐਕਟ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਵਲੋਂ ਪੁਲਸ ਦੇ ਸਪੈਸ਼ਲ ਵਿੰਗ ਨੂੰ 11 ਅਗਸਤ 2023 ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ਦੀ ਪੜਤਾਲ ਉਪਰੰਤ ਪੁਲਸ ਨੇ ਦੋਸ਼ੀ ਪਾਏ ਗਏ 11 ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਦਿੰਦਿਆਂ ਥਾਣਾ ਗੁਰੂਹਰਸਹਾਏ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪਰ ਨੇ ਦੱਸਿਆ ਕਿ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰੂਹਰਸਹਾਏ-1 ਪੁੱਤਰ ਜੋਗਿੰਦਰ ਵਾਸੀ ਗੁੱਦੜ ਢੰਡੀ ਰੋਡ, ਨੇੜੇ ਐੱਚ.ਕੇ.ਐੱਲ. ਕਾਲਜ ਬੀ.ਐੱਡ ਕਾਲੋਨੀ ਗੁਰੂਹਰਸਹਾਏ, ਚਰਨਜੀਤ ਪੁੱਤਰ ਸਾਧੂ ਰਾਮ, ਮਹਿੰਦਰਪਾਲ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਅਤੇ 7 ਹੋਰਾਂ ਨੇ ਮਿਲੀਭੁਗਤ ਕਰ ਕੇ ਸਮੇਂ-ਸਮੇਂ ’ਤੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਈਆਂ ਗ੍ਰਾਂਟਾਂ ਵਿਚ 1 ਕਰੋੜ 51 ਲੱਖ ਰੁਪਏ ਦੀ ਰਾਸ਼ੀ ਦਾ ਗਬਨ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News