SCERT ਵੱਲੋਂ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਮੈਂਟਰਾਂ ਦੀ ਸਿਖਲਾਈ ਸਬੰਧੀ ਵਰਕਸ਼ਾਪ ਆਯੋਜਿਤ

05/07/2022 3:51:05 PM

ਐੱਸ.ਏ.ਐੱਸ. ਨਗਰ : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ ’ਚ ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਨੂੰ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਵਿਸ਼ਾ ਅਧਾਰਿਤ ਸਿੱਖਣ-ਸਿਖਾਉਣ ਦੀਆਂ ਵਿਧੀਆਂ ਸਬੰਧੀ ਜਾਣਕਾਰੀ ਲਈ ਜ਼ਿਲ੍ਹਾ ਮੈਂਟਰਾਂ ਦੀ ਇੱਕ ਦਿਨਾਂ ਵਰਕਸ਼ਾਪ ਦਾ ਆਯੋਜਨ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ। ਇਸ ਸਿਖਲਾਈ ਵਰਕਸ਼ਾਪ ਨੂੰ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ, ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਟਰੇਨਿੰਗਾਂ, ਚੰਦਰ ਸ਼ੇਖਰ ਸਟੇਟ ਕੋਆਰਡੀਨੇਟਰ ਅੰਗਰੇਜ਼ੀ/ਸਮਾਜਿਕ ਸਿੱਖਿਆ ਨੇ ਵੀ ਸੰਬੋਧਨ ਕੀਤਾ। ਸਿਖਲਾਈ ਵਰਕਸ਼ਾਪ ਸਬੰਧੀ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਲਾਈ ਵਰਕਸ਼ਾਪ ਦੌਰਾਨ ਵੱਖ-ਵੱਖ ਰਿਸੋਰਸ ਸ਼ਖ਼ਸੀਅਤਾਂ ਨੇ ਅੰਗਰੇਜ਼ੀ ਵਿਸ਼ੇ ਲਈ ਪੜ੍ਹਣ, ਲਿਖਣ, ਬੋਲਣ ਦੇ ਕੌਸ਼ਲਾਂ ’ਚ ਸੁਧਾਰ ਅਤੇ ਪਰਪੱਕਤਾ ਲਿਆਉਣ ਲਈ ਜ਼ਿਲ੍ਹਾ ਮੈਂਟਰਾਂ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਇਲਾਵਾ ਗਰਾਮਰ ਦੀ ਸੂਝਬੂਝ ਅਤੇ ਸ਼ਬਦਾਵਲੀ ਨੂੰ ਹੋਰ ਚੰਗੇਰਾ ਬਣਾਉਣ ਲਈ ਵੀ ਨਵੀਆਂ ਅਤੇ ਨਿਵੇਕਲੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਪਾਠਕ੍ਰਮ ਨੂੰ ਜਮਾਤ ’ਚ ਪੜ੍ਹਾਉਣ ਲਈ ਸਮਾਰਟ ਤਕਨਾਲੋਜੀ ਦੀ ਬਾਖੂਬੀ ਵਰਤੋਂ ਕਰਨ ਲਈ ਵੀ ਰਿਸੋਰਸ ਪਰਸਨਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੀ। ਬੱਚਿਆਂ ਨੂੰ ਪਾਠ ਪੜ੍ਹਾਉਣ ਉਪਰੰਤ ਉਨ੍ਹਾਂ ਦੀ ਸਮਝ ਦੀ ਪਰਖ ਲਈ ਪ੍ਰਸ਼ਨ ਪੱਤਰਾਂ ਦੀ ਰੂਪਰੇਖਾ ਸਬੰਧੀ ਵੀ ਵਰਕਸ਼ਾਪ ਦੌਰਾਨ ਚਰਚਾ ਕੀਤੀ ਗਈ। ਇਸ ਸਿਖਲਾਈ ਵਰਕਸ਼ਾਪ ’ਚ ਸਟੇਟ ਟੀਮ ਵੱਜੋਂ  ਨਵਨੀਤ ਕੌਰ, ਇਕਬਾਲ ਕੌਰ, ਹਰਦਵਿੰਦਰ ਸਿੰਘ ਅਤੇ ਕਵਿਤਾ ਸਭਰਵਾਲ, ਡਿੰਪੀ, ਚਾਰੂ, ਸ਼ਰਨਜੀਤ ਸਿੰਘ, ਵਿਜੇ ਗੁਪਤਾ, ਗੌਤਮ ਗੌੜ, ਜਸਵਿੰਦਰ ਪਾਲ, ਗੌਰਵ ਦੁੱਗਲ, ਜਗਤਾਰ ਸਿੰਘ ਅਤੇ ਗੁਰਮੇਲ ਸਿੰਘ ਨੇ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ।


Anuradha

Content Editor

Related News