ਸਕਾਲਰਸ਼ਿਪ ਘਪਲੇ ਨੂੰ ਲੈ ਕੇ ਵਿਧਾਇਕ ਬਲਜਿੰਦਰ ਕੌਰ ਨੇ ਫੂਕਿਆ ਧਰਮਸੋਤ ਦਾ ਪੁਤਲਾ

09/03/2020 5:57:34 PM

ਤਲਵੰਡੀ ਸਾਬੋ (ਕੁਨਾਲ ਬਾਂਸਲ): ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਵਲੋਂ ਅੱਜ ਬਠਿੰਡਾ 'ਚ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

PunjabKesari

ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਗਰੀਬ ਬੱਚਿਆਂ ਦਾ ਹੱਥ ਪੰਜਾਬ ਸਰਕਾਰ ਵਲੋਂ ਮਾਰਾ ਗਿਆ ਹੈ, ਜਿਸ ਨੂੰ ਲੈ ਕੇ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ ਤਾਂਕਿ ਗਰੀਬ ਬੱਚਿਆਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ ਅਤੇ ਸਕਾਲਰਸ਼ਿਪ ਘਪਲਾ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਕਾਨੂੰਨੀ ਕਾਰਵਾਈ ਹੋ ਸਕੇ। ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਗਈ ਹੈ ਕਿ ਮੰਤਰੀ ਧਰਮਸੋਤ ਨੂੰ ਮੰਤਰੀ ਅਹੁਦੇ ਤੋਂ ਹਟਾਇਆ ਜਾਵੇ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੇ ਸਮੇਂ ਕਰੋੜਾਂ ਦੇ ਘਪਲੇ ਹੋਏ ਪਹਿਲਾਂ ਉਨ੍ਹਾਂ ਦਾ ਹਿਸਾਬ ਦੇਣ ਫਿਰ ਕੁੱਝ ਕਰਨ ਦੀ ਸੋਚਣ।


Shyna

Content Editor

Related News