ਸਕੂਲ ਜਾਣ ਲੱਗਿਆਂ ਘਰ ਦੇ ਬਾਹਰ ਖੇਡ ਰਹੀ ਸੀ ਕੁੜੀ ! ਅਚਾਨਕ ਹੋਇਆ ਕੁਝ ਅਜਿਹਾ ਕਿ ਘਰ ''ਚ ਵਿਛ ਗਏ ਸੱਥਰ
Wednesday, Aug 13, 2025 - 05:18 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਬੀਤੇ ਦਿਨ ਸੁਨਾਮ ਨੇੜਲੇ ਪਿੰਡ ਰਵਿਦਾਸਪੁਰਾ ਟਿੱਬੀ ਵਿਖੇ ਆਪਣੇ ਘਰ ਅੱਗੇ ਖੇਡ ਰਹੀ 8 ਸਾਲਾ ਮਾਸੂਮ ਬੱਚੀ ਦੀ ਕਾਰ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਹੈ।
ਮ੍ਰਿਤਕ ਬੱਚੀ ਦੇ ਪਿਤਾ ਸਤਿੰਦਰ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਪਹਿਲੀ ਜਮਾਤ ’ਚ ਪੜ੍ਹਦੀ ਉਸ ਦੀ ਬੱਚੀ ਖੁਸ਼ੀ ਸਕੂਲ ਜਾਣ ਤੋਂ ਪਹਿਲਾਂ ਆਪਣੇ ਹੀ ਘਰ ਅੱਗੇ ਖੇਡ ਰਹੀ ਸੀ। ਇਸੇ ਦੌਰਾਨ ਉਨ੍ਹਾਂ ਦੇ ਗੁਆਂਢ ਦੇ ਹੀ ਇਕ ਵਿਅਕਤੀ ਨੇ ਆਪਣੇ ਨਾਬਾਲਗ ਭਤੀਜੇ ਨੂੰ ਕਾਰ ਸਟਾਰਟ ਕਰਨ ਲਈ ਚਾਬੀ ਫੜਾ ਦਿੱਤੀ।
ਇਹ ਵੀ ਪੜ੍ਹੋ- 5 ਜ਼ਿਲ੍ਹਿਆਂ 'ਚ ਅਲਰਟ ! 2 ਦਿਨ ਬੰਦ ਰਹਿਣਗੇ ਸਾਰੇ ਸਕੂਲ, ਦਫ਼ਤਰਾਂ 'ਚ ਵੀ Work From Home ਦੇ ਆਦੇਸ਼
ਉਸ ਨੇ ਅੱਗੇ ਦੱਸਿਆ ਕਿ ਉਕਤ ਲੜਕੇ ਵੱਲੋਂ ਅੱਗੇ-ਪਿੱਛੇ ਬਿਨਾਂ ਕੁਝ ਵੇਖੇ ਉਸੇ ਵਕਤ ਕਾਰ ਚਲਾ ਦਿੱਤੀ ਗਈ, ਜਿਸ ਕਾਰਨ ਕਾਰ ਹੇਠਾਂ ਆਉਣ ਕਾਰਨ ਉਸ ਦੀ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪ੍ਰਵੇਸ਼ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e