6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

Thursday, Apr 16, 2026 - 08:11 PM (IST)

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

ਮੁੱਲਾਂਪੁਰ ਦਾਖਾ (ਕਾਲੀਆ) : ਵਿਜੀਲੈਂਸ ਬਿਊਰੋ ਵੱਲੋਂ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਚਾਵਲਾ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰਮੀਤ ਸਿੰਘ ਚਾਵਲਾ ਪ੍ਰਿੰਸੀਪਲ ਨੂੰ ਇਸੇ ਸਕੂਲ ਦੇ ਰਿਟਾਇਰਡ ਚਪੜਾਸੀ ਬਲਜਿੰਦਰ ਸਿੰਘ ਦੇ ਭਾਣਜੇ ਮੋਹਿਤ ਵਾਸੀ ਪਿੰਡ ਮੋਹੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ 10ਵੀਂ ਜਮਾਤ ਪਾਸ ਕੀਤੀ ਸੀ ਅਤੇ ਉਸਨੂੰ ਅਜੇ ਤੱਕ 10ਵੀਂ ਜਮਾਤ ਪਾਸਿੰਗ ਸਰਟੀਫਿਕੇਟ ਨਹੀਂ ਮਿਲਿਆ ਸੀ। ਉਸਨੇ ਡੁਪਲੀਕੇਟ ਸਰਟੀਫਿਕੇਟ ਲਈ ਵੀ ਔਨਲਾਈਨ ਅਰਜ਼ੀ ਦਿੱਤੀ ਸੀ ਪਰ ਉਸਨੂੰ ਉਹ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਉਸਨੇ ਆਪਣਾ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਆਪਣੇ ਸਕੂਲ ਦੇ ਪ੍ਰਿੰਸੀਪਲ ਕੋਲ ਪਹੁੰਚ ਕੀਤੀ ਪਰ ਇਸ ਸਬੰਧ ਵਿੱਚ ਪ੍ਰਿੰਸੀਪਲ  ਗੁਰਮੀਤ ਸਿੰਘ ਚਾਵਲਾ ਨੇ ਉਸ ਤੋਂ 15800 ਰੁਪਏ ਰਿਸ਼ਵਤ ਮੰਗੀ ਤੇ ਮੌਕੇ 'ਤੇ ਹੀ ਉਸਤੋਂ 10,000 ਰੁਪਏ ਰਿਸ਼ਵਤ ਲੈ ਵੀ ਲਈ। ਦੱਸਣਯੋਗ ਹੈ ਕਿ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਰਕਾਰੀ ਫੀਸ 900 ਰੁਪਏ ਅਤੇ ਤਤਕਾਲ ਸਰਕਾਰੀ ਫੀਸ 2000 ਰੁਪਏ ਹੈ।

ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ ਸੀ। ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ 'ਚ ਪ੍ਰਿੰਸੀਪਲ ਗੁਰਮੀਤ ਸਿੰਘ ਚਾਵਲਾ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News