ਕਾਰ ਦੀ ਫੇਟ ਵੱਜਣ ਕਾਰਨ ਹੋਈ ਸਕੂਲ ਅਧਿਆਪਕ ਦੀ ਮੌਤ

08/19/2019 12:09:20 PM

ਜਲਾਲਾਬਾਦ (ਸੇਤੀਆ, ਸੁਮਿਤ, ਨਿਖੰਜ) - ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਜੋਸਨ ਪੈਟਰੋਲ ਪੰਪ ਨੇੜੇ ਬੀਤੀ ਰਾਤ ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਸਰਕਾਰੀ ਅਧਿਆਪਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਬੰਸ ਸਿੰਘ ਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ, ਜੋ ਪਤਨੀ ਅਤੇ 2 ਬੱਚਿਆਂ ਨੂੰ ਪਿੱਛੇ ਇਕੱਲਾ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹਰਬੰਸ ਸਿੰਘ ਚੱਕ ਮੋਚਨ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਅਧਿਆਪਕ ਦੀ ਨੌਕਰੀ ਕਰਦਾ ਸੀ ਅਤੇ ਜਲਾਲਾਬਾਦ 'ਚ ਉਹ ਕਿਸੇ ਕੰਮ ਦੇ ਸਬੰਧ 'ਚ ਆਇਆ ਸੀ। 

ਦੇਰ ਸ਼ਾਮ ਜਦੋਂ ਉਹ ਘਰ ਜਾ ਰਿਹਾ ਸੀ ਤਾਂ ਕਰੀਬ 7.30 ਵਜੇ ਜੋਸਨ ਪੈਟ੍ਰੋਲ ਪੰਪ ਨੇੜੇ ਇਕ ਕਾਰ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਹਰਬੰਸ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਕੁਲਵੰਤ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।


rajwinder kaur

Content Editor

Related News