ਪਿਸਤੌਲ ਦੀ ਨੋਕ ’ਤੇ ਲੁਟੇਰੇ ਨੌਜਵਾਨ ਕੋਲੋਂ ਸਕੂਟਰੀ ਅਤੇ ਨਕਦੀ ਖੋਹ ਕੇ ਫਰਾਰ

09/30/2019 7:40:14 PM

ਮੋਗਾ, (ਆਜ਼ਾਦ)– ਮੋਟਰਸਾਈਕਲਾਂ ’ਤੇ ਸਵਾਰ 6 ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਸੱਭਿਆਚਾਰਕ ਗਰੁੱਪ ’ਚ ਕੰਮ ਕਰਦੇ ਜਗਸੀਰ ਸਿੰਘ ਨਿਵਾਸੀ ਪਿੰਡ ਕੋਕਰੀ ਕਲਾਂ ਕੋਲੋਂ ਉਸ ਦੀ ਸਕੂਟਰੀ ਅਤੇ ਨਕਦੀ ਆਦਿ ਖੋਹ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਜੀਤਵਾਲ ਪੁਲਸ ਵੱਲੋਂ 6 ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਅਜੀਤਵਾਲ ਦੇ ਮੁੱਖ ਅਫਸਰ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਬਲਦੇਵ ਸਿੰਘ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਕਿਹਾ ਕਿ ਉਹ ਸੱਭਿਆਚਾਰ ਗਰੁੱਪ ’ਚ ਕੰਮ ਕਰਦਾ ਹੈ। ਬੀਤੀ ਰਾਤ ਜਦੋਂ ਉਹ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਕੋਕਰੀ ਕਲਾਂ ਆਪਣੀ ਸਕੂਟਰੀ ’ਤੇ ਵਾਪਸ ਘਰ ਜਾ ਰਿਹਾ ਸੀ ਤਾਂ ਗੁਰੂਕੁਲ ਸਕੂਲ ਕੋਲ ਦੋ ਮੋਟਰਸਾਈਕਲਾਂ ’ਤੇ ਸਵਾਰ 6 ਅਣਪਛਾਤੇ ਲੁਟੇਰੇ ਆਏ, ਜੋ ਪਿਸਤੌਲ ਦੀ ਨੋਕ ’ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਮੇਰੀ ਸਕੂਟਰੀ ਅਤੇ 10 ਹਜ਼ਾਰ ਰੁਪਏ ਦੀ ਨਕਦੀ, ਕੱਪਡ਼ੇ ਅਤੇ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ। ਉਪਰੰਤ ਮੈਂ ਪੁਲਸ ਨੂੰ ਸੂਚਿਤ ਕੀਤਾ। ਥਾਣਾ ਮੁਖੀ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਰਾਜਧੀਮ ਵੱਲੋਂ ਕੀਤੀ ਜਾ ਰਹੀ ਹੈ। ਉਹ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਲੁਟੇਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।


Bharat Thapa

Content Editor

Related News