ਸਕੂਟਰੀ ਟਰਾਲੀ ਸਵਾਰ ਵਿਅਕਤੀ ਨੂੰ ਅਣਪਛਾਤੀ ਬਲੈਰੋ ਨੇ ਮਾਰੀ ਟੱਕਰ, ਮੌਤ

Sunday, Jul 19, 2020 - 05:26 PM (IST)

ਸਕੂਟਰੀ ਟਰਾਲੀ ਸਵਾਰ ਵਿਅਕਤੀ ਨੂੰ ਅਣਪਛਾਤੀ ਬਲੈਰੋ ਨੇ ਮਾਰੀ ਟੱਕਰ, ਮੌਤ

ਜ਼ੀਰਾ (ਗੁਰਮੇਲ ਸੇਖ਼ਵਾ)- ਜ਼ੀਰਾ ਅਧੀਨ ਪੈਂਦੇ ਪਿੰਡ ਅਰਾਈਆਂਵਾਲਾ ਨਜ਼ਦੀਕ ਬੀਤੇ ਦਿਨ ਇੱਕ ਅਣਪਛਾਤੇ ਬਲੈਰੋ ਸਵਾਰ ਵਿਅਕਤੀ ਨੇ ਸਕੂਟਰੀ ਟਰਾਲੀ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਬਾਅਦ ਸਕੂਟਰੀ ਟਰਾਲੀ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਅਣਪਛਾਤੇ ਬਲੈਰੋ ਸਵਾਰ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ। 

ਡੇਅਰੀ ਫਾਰਮਿੰਗ ਦੇ ਲਾਹੇਵੰਦ ਧੰਦੇ ਦਾ ਲੱਕ ਤੋੜ ਰਹੀ ਹੈ ਦੁੱਧ ’ਚ ‘ਮਿਲਾਵਟਖੋਰੀ’

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਪਾਰਿਕਾ ਦੇਵੀ ਪਤਨੀ ਸਵ: ਰਾਮ ਰਤਨ ਵਾਸੀ ਬਿਕਰਮਾਪੁਰਾ ਯੂ.ਪੀ. ਨੇ ਦੱਸਿਆ ਕਿ ਉਸਦਾ ਪਤੀ ਰਾਮ ਰਤਨ ਪੁੱਤਰ ਸਾਬੀ ਲਾਲ ਕੱਪੜੇ ਵੇਚਣ ਦਾ ਕੰਮ ਕਰਦਾ ਹੈ। ਬੀਤੇ ਦਿਨ ਜਦ ਉਹ ਆਪਣੀ ਸਕੂਟਰੀ ਟਰਾਲੀ ਵਿਚ ਕੱਪੜੇ ਰੱਖ ਕੇ ਵੇਚਣ ਲਿਜਾ ਰਿਹਾ ਸੀ ਤਾਂ ਰਸਤੇ ਵਿਚ ਪਿੰਡ ਅਰਾਈਆਂਵਾਲਾ ਨਜ਼ਦੀਕ ਅਣਪਛਾਤੇ ਬਲੈਰੋ ਗੱਡੀ ਚਾਲਕ ਨੇ ਸਕੂਟਰੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਵੱਜਣ ਕਾਰਨ ਉਸ ਦੇ ਪਤੀ ਦੀ ਮੌਕੇ 'ਤੇ ਮੌਤ ਹੋ ਗਈ। 

ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਸਬੰਧੀ ਬਲੈਰੋ ਚਾਲਕ 'ਤੇ ਮੁਕੱਦਮਾ ਦਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਿਆਹ ਕਰਵਾਉਣ ਤੋਂ ਆਖਰ ਕਿਉਂ ਪਿੱਛੇ ਹਟਦੀਆਂ ਹਨ ਅੱਜ ਦੀਆਂ ਕੁੜੀਆਂ...


author

rajwinder kaur

Content Editor

Related News