ਘਰ ਦੇ ਬਾਹਰੋਂ ਸਕਾਰਪਿਓ ਗੱਡੀ ਚੋਰੀ
Saturday, Jun 06, 2026 - 06:26 PM (IST)
ਫਿਰੋਜ਼ਪੁਰ (ਪਰਮਜੀਤ, ਕੁਮਾਰ, ਖੁੱਲਰ)– ਫਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਘਰ ਦੇ ਬਾਹਰੋਂ ਸਕਾਰਪਿਓ ਗੱਡੀ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪਾਰਸ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰਬਰ 14, ਗਲੀ ਨੰਬਰ 1 ਖਾਲਾਸੀ ਲਾਇਨ ਫਿਰੋਜ਼ਪੁਰ ਕੈਂਟ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਵਿਆਹ ਦੇ ਸਬੰਧੀ ਆਪਣੇ ਦੋਸਤ ਲਖਵਿੰਦਰ ਸਿੰਘ ਵਾਸੀ ਮੁੱਦਕੀ ਦੀ ਸਕਾਰਪਿਓ ਗੱਡੀ 4 ਜੂਨ ਦੀ ਸ਼ਾਮ ਨੂੰ ਮੰਗ ਕੇ ਲੈ ਆਇਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
ਪਾਰਸ ਨੇ ਦੱਸਿਆ ਕਿ ਉਸ ਨੇ ਸਕਾਰਪਿਓ ਗੱਡੀ ਰਾਤ 9 ਵਜੇ ਆਪਣੇ ਘਰ ਦੇ ਬਾਹਰ ਗਲੀ ’ਚ ਖੜ੍ਹੀ ਕੀਤੀ ਸੀ ਤੇ ਸਵੇਰੇ 7 ਵਜੇ ਉੱਠ ਕੇ ਵੇਖਿਆ ਤਾਂ ਗੱਡੀ ਉੱਥੇ ਖੜ੍ਹੀ ਨਹੀਂ ਸੀ। ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਪਾਰਸ ਨੇ ਦੱਸਿਆ ਕਿ ਉਹ ਸਕਾਰਪਿਓ ਗੱਡੀ ਦੀ ਆਪਣੇ ਤੌਰ ’ਤੇ ਭਾਲ ਕਰਦਾ ਰਿਹਾ ਹੈ ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
