ਚੋਣਾਂ ਦੌਰਾਨ ਅਕਾਲੀ ਤੇ ਭਾਜਪਾ ਵਰਕਰਾਂ ’ਚ ਹੋਈ ਲੜਾਈ ਦੇ ਮਾਮਲੇ ’ਚ ਅਣਪਛਾਤਿਆਂ ’ਤੇ ਮਾਮਲਾ ਦਰਜ

02/22/2022 3:48:34 PM

ਗੁਰੂਹਰਸਹਾਏ (ਸੁਨੀਲ ਆਵਲਾ) : ਪੰਜਾਬ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਹਲਕਾ ਗੁਰੂਹਰਸਹਾਏ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਭਾਜਪਾ ਵਰਕਰਾਂ ’ਚ ਜ਼ਬਰਦਸਤ ਲੜਾਈ ਹੋਈ ਸੀ ਜਿਸ ਦੌਰਾਨ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ ਦੇ ਵਰਕਰਾਂ ਵਿੱਚ ਚੋਣਾਂ ਦੌਰਾਨ ਹੋਈ ਲੜਾਈ ’ਚ ਸ਼ਹਿਰ ਦੇ ਗੁਰੂ ਨਾਨਕ  ਚੌਕ ਵਿਖੇ ਸਥਿਤ ਬੀ. ਜੇ. ਪੀ. ਦੇ ਮੁੱਖ ਦਫ਼ਤਰ ਦੇ ਕੋਲ ਕਿਸੇ ਪਾਰਟੀ ਦੇ ਵਰਕਰ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ ਸੀ। ਇਸ ਘਟਨਾ ਦੀ ਵੀਡੀਓ  ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਅਤੇ ਇਸ ਆਧਾਰ ’ਤੇ ਪੁਲਸ ਵੱਲੋਂ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਿਛਣ ਲੱਗੀ 'ਸਿਆਸੀ ਬਿਸਾਤ', ਤਿਕੋਣੀ ਵਿਧਾਨ ਸਭਾ ਬਣੀ ਤਾਂ ਹੋਣਗੇ ਇਹ ਬਦਲ

ਜ਼ਿਕਰਯੋਗ ਹੈ ਕਿ 20 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗੁਰੂ ਹਰਸਹਾਏ 'ਚ ਅਕਾਲੀ ਦਲ ਤੇ ਭਾਜਪਾ ਵਰਕਰਾਂ ਵਿਚ ਜ਼ਬਰਦਸਤ ਲੜਾਈ ਹੋਈ ਸੀ ਜਿਸ ਕਾਰਨ ਲੋਕਾਂ ਨੇ ਸਹਿਮ ਦੇ ਮਾਹੌਲ 'ਚ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਸੀ। ਇਲਾਕੇ 'ਚ ਸਥਿਤੀ ਤਣਾਅਪੂਰਨ ਹੋਣ ਕਾਰਨ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਭਾਜਪਾ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੱਗੇ ਸਹੂਲਤ ਕੇਂਦਰ ਨੂੰ ਵੀ ਤੋੜਿਆ ਸੀ। ਉਸ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰਾਂ 'ਚ ਜ਼ਬਰਦਸਤ ਲੜਾਈ ਹੋ ਗਈ ਤੇ ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਲੋਕ ਆਪਣੇ ਘਰਾਂ ਵਿਚ ਵੜ ਗਏ ਅਤੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵਿਛਣ ਲੱਗੀ 'ਸਿਆਸੀ ਬਿਸਾਤ', ਤਿਕੋਣੀ ਵਿਧਾਨ ਸਭਾ ਬਣੀ ਤਾਂ ਹੋਣਗੇ ਇਹ ਬਦਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News