ਐੱਸ.ਡੀ.ਐੱਮ. ਨੇ ਕੀਤਾ ਮੰਡੀਆਂ ਦਾ ਦੌਰਾ, ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

04/11/2021 4:21:01 PM

ਭਵਾਨੀਗੜ੍ਹ (ਵਿਕਾਸ): ਜ਼ਿਲ੍ਹੇ ਭਰ 'ਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਕੰਮ ਸ਼ੁਰੂ ਹੋ ਗਿਆ ਹੈ। ਕਣਕ ਦੀ ਖ਼ਰੀਦ ਨੂੰ ਸਮਾਬੱਧ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਪਹਿਲਾ ਤੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐੱਮ. ਭਵਾਨੀਗੜ੍ਹ ਡਾ.ਕਰਮਜੀਤ ਸਿੰਘ ਨੇ ਅੱਜ ਭਵਾਨੀਗੜ੍ਹ, ਭੜੋਂ, ਕਾਲਾਝਾੜ, ਚੰਨੋ ਆਦਿ ਮੰਡੀਆਂ ਦੇ ਖਰੀਦ ਕਾਰਜ਼ਾਂ ਦਾ ਜਾਇਜ਼ਾ ਲੈਣ ਵੇਲੇ ਕੀਤਾ।

ਇਹ ਵੀ ਪੜ੍ਹੋ:  ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖੁਸ਼ੀਆਂ, ਪਿਓ-ਪੁੱਤ ਦੀ ਹੋਈ ਮੌਤ

ਇਸ ਮੌਕੇ ਡਾ.ਕਰਮਜੀਤ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਭਵਾਨੀਗੜ੍ਹ ਦੀ ਮੰਡੀਆਂ ਵਿੱਚ ਕੋਵਿਡ-19 ਪ੍ਰੋਟੋਕਾਲ ਤਹਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਦੇ ਹੋਏ ਨਿਰਵਿਘਨ ਖਰੀਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਬ-ਡਵੀਜ਼ਨ ਭਵਾਨੀਗੜ੍ਹ ਦੀਆਂ ਮੰਡੀਆਂ ਵਿੱਚ ਬਿਜਲੀ, ਪਾਣੀ, ਸਾਫ਼ ਸਫ਼ਾਈ, ਛਾਂ ਆਦਿ ਦੇ ਲੋੜੀਂਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਮੁੱਚੇ ਅਮਲੇ ਨੂੰ ਆਪਸੀ ਤਾਲਮੇਲ ਅਤੇ ਸਰਕਾਰ ਦੇ ਮਾਪਦੰਡਾਂ ਅਨੁਸਾਰ ਖਰੀਦ ਦੇ ਕੰਮ ਨੂੰ ਨੇਪਰੇ ਚੜਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪ੍ਰਤੀ ਟਰਾਲੀ ਦੇ ਹਿਸਾਬ ਨਾਲ ਕੂਪਨ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ: ਮੀਰਪੁਰ ਪਿੰਡ ’ਚ ਦਰਦਨਾਕ ਹਾਦਸਾ, ਸੁੱਤੇ ਹੋਏ ਪਰਿਵਾਰ ’ਤੇ ਡਿੱਗੀ ਛੱਤ, 11 ਸਾਲਾ ਬੱਚੇ ਦੀ ਮੌਤ  (ਤਸਵੀਰਾਂ)

ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਮੇਂ-ਸਮੇਂ ਸੈਨੀਟਾਈਜਰ ਵਰਤਣ ਤੇ ਸਾਬਣ ਨਾਲ ਹੱਥ ਧੋਂਦੇ ਰਹਿਣ ਅਤੇ ਮਾਸਕ ਲਗਾ ਕੇ ਰੱਖਣ। ਇਸ ਦੇ ਨਾਲ-ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਅਤੇ ਅਨਾਜ ਮੰਡੀਆਂ ਵਿੱਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ। ਇਸੇ ਤਰ੍ਹਾਂ ਦੂਸਰੇ ਵਿਅਕਤੀ ਤੋਂ ਦੂਰੀ ਵੀ ਬਣਾ ਕੇ ਰੱਖੀ ਜਾਵੇ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਤਰਾਂ ਦਾ ਖਤਰਾ ਪੈਦਾ ਨਾ ਹੋਵੇ।


Shyna

Content Editor

Related News