ਐਸ.ਡੀ.ਐਮ ਤਪਾ ਨੇ ਸਬ-ਡਵੀਜਨਲ ਪੱਧਰ ‘ਤੇ ਲਹਿਰਾਇਆ ਝੰਡਾ

08/15/2021 3:58:06 PM

ਤਪਾ ਮੰਡੀ (ਸ਼ਾਮ,ਗਰਗ)- ਤਹਿਸੀਲ ਕੰਪਲੈਕਸ਼ ਤਪਾ ਵਿਖੇ ਸਬ-ਡਵੀਜਨਲ ਪੱਧਰ ਦਾ ਆਜ਼ਾਦੀ ਦਿਹਾੜਾ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਵਰਜਿਤ ਵਾਲੀਆ ਆਈ.ਏ.ਐਸ ਐਸ.ਡੀ.ਐਮ ਤਪਾ ਨੇ ਨਿਭਾਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸਟਰੀ ਗਾਣ ਗਾਇਆ ਗਿਆ ਅਤੇ ਪੁਲਸ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਵਾਲੀਆ ਨੇ ਆਪਣੇ ਸੰਬੋਧਨ ਵਿਚ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਉੱਥੇ ਹੀ ਉਹਨਾ ਕੋਰੋਨਾ ਮਹਾਮਾਰੀ ਦੇ ਚਲਦਿਆਂ ਜਿੱਥੇ ਸਰਕਾਰ ਵੱਲੋਂ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ ਓਥੇ ਹੀ ਸਮਾਜ ਸੇਵੀ ਸੰਸਥਾਵਾਂ, ਸਿਆਸੀ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਇਸ ਦੌਰਾਨ ਸਰਕਾਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। 

ਸੀਡੀਪੀਓ ਦਫ਼ਤਰ ਸ਼ਹਿਣਾ ਦੇ ਕਰਮਚਾਰੀਆਂ ਵੱਲੋਂ ਰੰਗੋਲੀ ਬਣਾਈ ਗਈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਆਜ਼ਾਦੀ ਦਾ ਆਨੰਦ ਦੇਸ਼ ਲਈ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਮਾਣ ਰਹੇ ਹਾਂ, ਸਾਨੂੰ ਬਹੁਤ ਸਾਰੀਆਂ ਕੁਰਬਾਨੀਆਂ ਦੇਣ ਉਪਰੰਤ ਆਜ਼ਾਦੀ ਮਿਲੀ ਹੈ। ਸਾਨੂੰ ਸਭ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਪ੍ਰਿੰਸੀਪਲ ਵਰਿੰਦਰ ਸਿੰਘ ਨੇ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੌਕੇ ਤੇ ਬਲਜੀਤ ਸਿੰਘ ਬਰਾੜ ਡੀ.ਐਸ.ਪੀ ਤਪਾ,ਨਾਇਬ ਤਹਿਸੀਲਦਾਰ ਤਪਾ ਅਵਤਾਰ ਸਿੰਘ,ਨਗਰ ਕੌਸਲ ਤਪਾ ਦੇ ਪ੍ਰਧਾਨ ਅਨਿਲ ਕੁਮਾਰ ਭੂਤ,ਨਾਇਬ ਤਹਿਸੀਲਦਾਰ ਭਦੋੜ ਹਮੀਸ਼ ਕੁਮਾਰ,ਸੀਨੀਅਰ ਮੈਡੀਕਲ ਅਫਸਰ ਪ੍ਰਵੇਸ਼ ਕੁਮਾਰ,ਥਾਣਾ ਮੁੱਖੀ ਜਗਜੀਤ ਸਿੰਘ ਘੁੰਮਾਣ,ਅਮਰਜੀਤ ਸਿੰਘ ਧਾਲੀਵਾਲ ਚੇਅਰਮੈਨ ਮਾਰਕੀਟ ਕਮੇਟੀ,ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿਧੂ ਨਗਰ ਕੌਸਲ ਤਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਭੂਤ ਅਤੇ ਮਦਨ ਲਾਲ ਗਰਗ,ਟਰੱਕ ਯੂਨੀਅਨ ਦੇ ਪ੍ਰਧਾਨ ਅਸੋਕ ਕੁਮਾਰ ਭੂਤ,ਮੁਨੀਸ਼ ਬਾਂਸਲ ਪ੍ਰਧਾਨ ਐੰਟੀਨਾਰਕੋਟਿਕ ਸੈਲ,ਜੀਵਨ ਕੁਮਾਰ ਭੂਤ ਪ੍ਰਧਾਨ ਮਿੰਨੀ ਸਹਾਰਾ ਕਲੱਬ ਆਦਿ ਸਮੂਹ ਸਟਾਫ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ।         


Vandana

Content Editor

Related News