''ਯੁੱਧ ਨਸ਼ੇ ਵਿਰੁੱਧ'' ਮੁਹਿੰਮ ਤਹਿਤ ਸਮਰਾਲਾ ''ਚ ਤੜਕਸਾਰ ਸਰਚ ਆਪ੍ਰੇਸ਼ਨ ਸ਼ੁਰੂ
Sunday, Mar 09, 2025 - 11:14 AM (IST)

ਸਮਰਾਲਾ(ਬਿਪਨ)- ਪੰਜਾਬ ਪੁਲਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਪੰਜਾਬ ਭਰ 'ਚ ਚਲਾਈ ਜਾ ਰਹੀ ਹੈ, ਉੱਥੇ ਹੀ ਸਮਰਾਲਾ ਪੁਲਸ ਵੱਲੋਂ ਅੱਜ ਤੜਕਸਾਰ ਹੀ ਨਸ਼ੇ ਦੇ ਵਪਾਰ ਕਰਨ ਵਾਲੇ ਵਿਅਕਤੀਆਂ ਦੇ ਘਰ ਸਰਚ ਆਪ੍ਰੇਸ਼ਨ ਕੀਤਾ ਗਿਆ । ਇਹ ਸਰਚ ਆਪਰੇਸ਼ਨ ਦੀ ਅਗਵਾਹੀ ਡੀ. ਐੱਸ.ਪੀ ਤਰਲੋਚਨ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਰਚ ਆਪ੍ਰੇਸ਼ਨ ਹਲਕਾ ਸਮਰਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰ ਕਰਨ ਵਾਲੇ ਜਿਨ੍ਹਾਂ 'ਤੇ ਨਸ਼ੇ ਦਾ ਪਰਚਾ ਦਰਜ ਹੈ, ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਅਪੀਲ ਕੀਤੀ ਕਿ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਨਹੀਂ ਤਾਂ ਪੰਜਾਬ ਛੱਡ ਜਾਣ, ਕਿਉਂਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਸੋਨੇ ਦੀ ਚਿੜੀ ਬਣਾਉਣ ਦਾ ਸੁਫ਼ਨਾ ਸਾਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8