ਜਨਰਲ ਅਬਜ਼ਰਵਰਾਂ ਵੱਲੋਂ ਵੱਖ-ਵੱਖ ਹਲਕਿਆਂ ’ਚ ਪੋਲਿੰਗ ਸਟਾਫ਼ ਦੀ ਦੂਜੀ ਚੋਣ ਰਿਹਰਸਲ ਦਾ ਜਾਇਜ਼ਾ

02/09/2022 11:44:42 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਰਿਟਰਨਿੰਗ ਅਧਿਕਾਰੀਆਂ ਵੱਲੋਂ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ’ਚ ਅੱਜ ਪੋਲਿੰਗ ਸਟਾਫ਼ ਦੀ ਦੂਜੀ ਚੋਣ ਰਿਹਰਸਲ ਕੀਤੀ ਗਈ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰਾਂ ਸ਼੍ਰੀ ਸੁਬੋਧ ਯਾਦਵ ਤੇ ਸ਼੍ਰੀ ਰਾਜਿੰਦਰ ਵੀਜਾਰਾਓ ਨਿੰਬਲਕਰ ਨੇ ਆਪਣੇ-ਆਪਣੇ ਦਾਇਰੇ ਅੰਦਰ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਦੂਜੀ ਚੋਣ ਰਿਹਰਸਲ ਦਾ ਜਾਇਜ਼ਾ ਲਿਆ।
ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਨੇ ਦਿੜ੍ਹਬਾ, ਧੂਰੀ ਅਤੇ ਸੰਗਰੂਰ ਦੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਚੋਣ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ। ਲਹਿਰਾਗਾਗਾ ਅਤੇ ਸੁਨਾਮ ਵਿਖੇ ਆਪਣੇ ਦੌਰੇ ਦੌਰਾਨ ਜਨਰਲ ਅਬਜ਼ਰਵਰ ਸ਼੍ਰੀ ਰਾਜਿੰਦਰ ਵੀਜਾਰਾਓ ਨਿੰਬਲਕਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਜਾਣ। 

ਇਹ ਵੀ ਪੜ੍ਹੋ : ‘ਕਾਂਗਰਸੀਆਂ ਦੀ ਬਰਬਾਦੀ ਦੇ ਪਿੱਛੇ ਉਨ੍ਹਾਂ ਦੇ ਕਰਮ ਅਤੇ ਮੇਰੀ ਬਦਦੁਆ ਵੀ’ : ਅਰੂਸਾ

ਇਸ ਬਾਰੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪਹਿਲੀ ਚੋਣ ਰਿਹਰਸਲ ਵਿਚ ਚੋਣਾਂ ਨਾਲ ਸਬੰਧਤ ਫ਼ਾਰਮਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਅੱਜ ਦੂਜੀ ਰਿਹਰਸਲ ਵਿਚ ਪ੍ਰੀਜਾਈਡਿੰਗ ਅਫਸਰਾਂ, ਏਪੀਆਰਓਜ਼, ਪੋਲਿੰਗ ਅਫ਼ਸਰਾਂ ਨੂੰ ਸਕਰੀਨ ਰਾਹੀਂ ਪੋਲਿੰਗ ਤੋਂ ਪਹਿਲਾਂ, ਪੋਲਿੰਗ ਵਾਲੇ ਦਿਨ ਅਤੇ ਪੋਲਿੰਗ ਤੋਂ ਬਾਅਦ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ।  ਇਸ ਮੌਕੇ ਪੋਲਿੰਗ ਅਫ਼ਸਰ, ਸਹਾਇਕ ਪ੍ਰੋਜਾਈਡਾਇੰਗ ਅਫ਼ਸਰ ਦੀਆਂ ਕੀ-ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ, ਬਾਰੇ ਵੀ ਦੱਸਿਆ ਗਿਆ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Anuradha

Content Editor

Related News