ਅਮਨ-ਅਮਾਨ ਨਾਲ ਵੋਟਾਂ ਪਵਾਉਣ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ, ਸੁਰੱਖਿਆ ਦੇ ਕੀਤੇ ਪੁਖ਼ਤਾ ਇੰਤਜ਼ਾਮ
Saturday, Dec 21, 2024 - 05:09 AM (IST)
ਮੁੱਲਾਂਪੁਰ ਦਾਖਾ (ਕਾਲੀਆ)- 21 ਦਸੰਬਰ ਨੂੰ ਪੰਜਾਬ ਭਰ 'ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਹੋਣ ਵਾਲੀਆਂ ਹਨ। ਇਸੇ ਦੌਰਾਨ 13 ਵਾਰਡਾਂ ’ਚ ਹੋਣ ਜਾ ਰਹੀਆਂ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀਆਂ ਚੋਣਾਂ ਲਈ ਐੱਸ.ਐੱਸ.ਪੀ. ਨਵਨੀਤ ਸਿੰਘ ਬੈਂਸ ਵੱਲੋਂ ਅਮਨ-ਸ਼ਾਂਤੀ ਨਾਲ ਚੋਣਾਂ ਕਰਵਾਉਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦਿਆਂ ਐੱਸ.ਪੀ. ਰਮਨਇੰਦਰ ਸਿੰਘ ਦਿਓਲ ਦੀ ਨਿਗਰਾਨੀ ਹੇਠ ਦੋ ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਅਤੇ ਇੰਦਰਜੀਤ ਸਿੰਘ ਬੋਪਾਰਾਏ, ਦੋ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਥਾਣਾ ਮੁਖੀ ਦਾਖਾ ਅਤੇ ਜਸਵਿੰਦਰ ਸਿੰਘ ਥਾਣਾ ਮੁਖੀ ਸੁਧਾਰ ਅਤੇ 120 ਮੁਲਾਜ਼ਮ 7 ਸਟੇਸ਼ਨਾਂ ’ਤੇ ਬਣਾਏ 19 ਬੂਥਾਂ ’ਤੇ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਅਮਨ ਕਾਨੂੰਨ ਭੰਗ ਨਾ ਕਰ ਸਕੇ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਦਹਿਲ ਗਿਆ ਪੰਜਾਬ, ਸਾਬਕਾ ਇੰਸਪੈਕਟਰ ਦਾ ਗੋਲ਼ੀਆਂ ਮਾਰ ਕੇ ਕੀਤਾ ਕ/ਤਲ
ਥਾਣਾ ਮੁਖੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਵੋਟਾਂ ਦਾ ਕਾਰਜ ਪਾਰਦਰਸ਼ੀ ਅਤੇ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪੁਲਸ ਮੁਲਾਜ਼ਮਾਂ ਨੇ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ, ਤਾਂ ਜੋ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ’ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਜੋ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e