ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ ''ਵਾਰਿਸ ਪੰਜਾਬ ਦੇ'' ''ਚ ਸ਼ਾਮਲ

Sunday, Jun 28, 2026 - 03:43 PM (IST)

ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ ''ਵਾਰਿਸ ਪੰਜਾਬ ਦੇ'' ''ਚ ਸ਼ਾਮਲ

ਲੁਧਿਆਣਾ (ਹਿਤੇਸ਼)- ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਵੇਖਣ ਨੂੰ ਮਿਲੀ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਗਿੱਲ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਾਰਟੀ ਛੱਡ ਕੇ 'ਵਾਰਿਸ ਪੰਜਾਬ ਦੇ' ਦਾ ਪੱਲਾ ਫੜ ਲਿਆ। ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਗਈ।

ਇਸ ਮੌਕੇ ਜਥੇਬੰਦੀ ਦੇ ਮੁੱਖ ਆਗੂ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਵੀ ਮੌਜੂਦ ਰਹੇ। ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਮੁੱਖ ਤੌਰ 'ਤੇ ਦੋ ਵੱਡੇ ਟੀਚਿਆਂ ਨੂੰ ਲੈ ਕੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਥ ਦੀ ਰੱਖਿਆ ਅਤੇ ਉਸ ਨਾਲ ਜੁੜੇ ਮੁੱਦਿਆਂ 'ਤੇ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਨਾ ਵੀ ਉਨ੍ਹਾਂ ਦੇ ਇਸ ਫ਼ੈਸਲੇ ਦਾ ਮੁੱਖ ਆਧਾਰ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ

ਇਸ ਦੌਰਾਨ ਸ਼ਿਵਾਲਿਕ ਨੇ ਆਪਣੀ ਪੁਰਾਣੀ ਪਾਰਟੀ ਅਕਾਲੀ ਦਲ 'ਤੇ ਖ਼ੂਬ ਭੜਾਸ ਕੱਢੀ। ਉਨ੍ਹਾਂ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਪਾਰਟੀ 'ਚ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਬਣਦਾ ਸਤਿਕਾਰ ਨਹੀਂ ਮਿਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਛੱਡਣ ਦਾ ਮਨ ਬਣਾਇਆ। ਸ਼ਿਵਾਲਿਕ ਨੇ ਇਹ ਵੀ ਦੋਸ਼ ਲਗਾਇਆ ਕਿ ਅਕਾਲੀ ਦਲ ਦੇ ਹੀ ਬਹੁਤ ਸਾਰੇ ਆਗੂ ਅਜਿਹੇ ਹਨ, ਜੋ ਨਹੀਂ ਚਾਹੁੰਦੇ ਕਿ ਪਾਰਟੀ ਜ਼ਿੰਦਾ ਰਹੇ।

ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News