ਸੜਕ ਹਾਦਸੇ ''ਚ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਮੌਤ
Sunday, Jun 15, 2025 - 09:10 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਉਹ ਪੱਤਰਕਾਰਤਾ ਤੋਂ ਇਲਾਵਾ ਲੰਮੇ ਸਮੇਂ ਤੋਂ ਸੱਭਿਆਚਾਰਕ ਅਤੇ ਸਮਾਜ ਸੇਵੀ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਉਹ ਬੀਤੇ 35 ਸਾਲ ਤੋਂ ਪੱਤਰਕਾਰੀ ਖੇਤਰ ਨਾਲ ਜੁੜੇ ਹੋਏ ਸਨ। ਸੁਖਪਾਲ ਸਿੰਘ ਢਿੱਲੋਂ ਆਪਣੀ ਪਤਨੀ ਅਮਨਪ੍ਰੀਤ ਕੌਰ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਭਾਗਸਰ ਜਾ ਰਹੇ ਸਨ ਕਿ ਸਾਹਮਣੇ ਪਿੰਡ ਭਾਗਸਰ ਵਾਲੇ ਪਾਸੇ ਤੋਂ ਆ ਰਹੇ ਇਕ ਬਿਨਾਂ ਨੰਬਰੀ ਤੇਜ਼ ਰਫਤਾਰ ਪਲੈਟੀਨਾ ਮੋਟਰਸਾਈਕਲ ਨੇ ਉਨ੍ਹਾਂ ਨੂੰ ਸਾਹਮਣੇ ਤੋਂ ਭਿਆਨਕ ਟੱਕਰ ਮਾਰੀ। ਇਸ ਦੌਰਾਨ ਸੁਖਪਾਲ ਸਿੰਘ ਢਿੱਲੋਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੀ ਪਤਨੀ ਅਮਨਪ੍ਰੀਤ ਕੌਰ ਵੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਦਾ ਨਿੱਜੀ ਹਸਪਤਾਲ 'ਚ ਇਲਾਜ ਚਲ ਰਿਹਾ ਹੈ। ਉਧਰ ਇਸ ਦੌਰਾਨ ਮੋਟਰਸਾਈਕਲ ਸਵਾਰ ਵਿਨੋਦ ਕੁਮਾਰ ਪਿੰਡ ਗੰਧੜ ਨੂੰ ਵੀ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਸੁਖਪਾਲ ਸਿੰਘ ਢਿੱਲੋਂ ਦੀ ਮੌਤ ਉਪਰੰਤ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ 'ਚ ਪੱਤਰਕਾਰ ਖੇਤਰ ਨਾਲ ਜੁੜੇ ਲੋਕ, ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਹਸਪਤਾਲ ਵਿਖੇ ਪਹੁੰਚੀਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e