ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
Wednesday, Apr 06, 2022 - 10:28 PM (IST)
ਸੰਗਰੂਰ (ਵਿਜੇ ਕੁਮਾਰ ਸਿੰਗਲਾ) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਸੇਵਾ ਕੇਂਦਰਾਂ ਵਿਚ ਕੰਮਕਾਜ ਅਤੇ ਸਮੇਂ ਵਿਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜਨਤਾ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਖੁੱਲ੍ਹੇ ਰਹਿਣਗੇ।
ਇਹ ਵੀ ਪੜ੍ਹੋ : ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ : ਦੀਪਕ ਕੰਬੋਜ
ਡੀ. ਸੀ. ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮਕਾਜੀ ਵਿਅਕਤੀ ਅਕਸਰ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅਬੂਧਾਬੀ ਜੂਨ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਲਾਏਗਾ ਪਾਬੰਦੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ