ਪੰਜਾਬ ਦੀ ਸਿਆਸਤ ''ਚ ਹਲਚਲ, ਮੁਕਤਸਰ ਤੇ ਮੋਗਾ ਦੇ ਕਈ ਵੱਡੇ ਅਕਾਲੀ ਆਗੂ ਭਾਜਪਾ ''ਚ ਸ਼ਾਮਲ

Friday, Oct 23, 2026 - 06:23 PM (IST)

ਪੰਜਾਬ ਦੀ ਸਿਆਸਤ ''ਚ ਹਲਚਲ, ਮੁਕਤਸਰ ਤੇ ਮੋਗਾ ਦੇ ਕਈ ਵੱਡੇ ਅਕਾਲੀ ਆਗੂ ਭਾਜਪਾ ''ਚ ਸ਼ਾਮਲ

ਚੰਡੀਗੜ੍ਹ- ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਨਾਲ ਸਬੰਧਤ ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂਆਂ ਨੇ ਅੱਜ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। 

ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਸ੍ਰੀ ਮੁਕਤਸਰ ਸਾਹਿਬ ਤੋਂ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ 'ਚ ਸਾਬਕਾ ਮਿਊਂਸਿਪਲ ਕੌਂਸਲਰ ਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਿੰਦਰ ਸਿੰਘ ਮਹਿੰਦੀ, ਪੰਜਾਬ ਆਈਟੀ ਸੈੱਲ ਦੇ ਇੰਚਾਰਜ ਤੇ SOI ਪੰਜਾਬ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਨਵੀ ਬਰਾੜ, ਯੂਥ ਅਕਾਲੀ ਆਗੂ ਹਰਮੀਤ ਸਿੰਘ ਬੁੱਟਰ, ਲਖਵੀਰ ਸਿੰਘ ਖਿੜਕੀਆਂਵਾਲਾ ਅਤੇ ਯੂਥ ਆਗੂ ਤੇ ਫਿਟਨੈੱਸ ਕੋਚ ਹਰਮੰਦਰ ਪਾਲ ਪਹਿਲਵਾਨ।

ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ

ਇਸ ਦੇ ਨਾਲ ਹੀ ਮੋਗਾ ਤੋਂ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਪਰਿਵਾਰ ਦਾ ਹਿੱਸਾ ਬਣੇ। ਜ਼ਿਕਰਯੋਗ ਹੈ ਕਿ ਗਰੋਵਰ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਫ਼ਰੀਦਕੋਟ ਜ਼ੋਨ ਦੇ ਲੀਗਲ ਸੈੱਲ ਇੰਚਾਰਜ ਰਹਿ ਚੁੱਕੇ ਹਨ। ਉਨ੍ਹਾਂ ਨੇ 2017 'ਚ ਮੋਗਾ ਹਲਕੇ ਤੋਂ 'ਆਪ' ਦੀ ਟਿਕਟ 'ਤੇ ਵਿਧਾਨ ਸਭਾ ਚੋਣ ਵੀ ਲੜੀ ਸੀ। ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਰਮੇਸ਼ ਗਰੋਵਰ ਵਰਗੇ ਤਜਰਬੇਕਾਰ ਆਗੂ ਦੇ ਆਉਣ ਨਾਲ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


 


author

Shivani Bassan

Content Editor

Related News