ਉਪਮੰਡਲ ਅਧਿਕਾਰੀ ਦੇ ਭਰੋਸੇ ''ਤੇ ਸੀਵਰੇਜ ਬੋਰਡ ਦੇ ਕਾਮਿਆਂ ਨੇ ਚੁੱਕਿਆ ਧਰਨਾ

07/16/2019 3:51:24 PM

ਅਬੋਹਰ (ਨਾਗਪਾਲ, ਸੁਨੀਲ) : ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਵਲੋਂ ਲਾਏ ਗਏ ਧਰਨੇ 'ਚ ਅੱਜ ਸਹਾਇਕ ਕਾਰਜਕਾਰੀ ਇੰਜੀਨੀਅਰ ਹਰਸ਼ਰਣਜੀਤ ਸਿੰਘ ਆਪ ਸ਼ਾਮਲ ਹੋਏ, ਜਿਸ ਦੌਰਾਨ ਉਨ੍ਹਾਂ ਤੋਂ ਮਾਰਕੁੱਟ ਕਰਨ ਵਾਲੇ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਕੀਤੀ। ਇਸ ਮੌਕੇ ਸੰਘਰਸ਼ ਕਮੇਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ। ਦੂਜੇ ਪਾਸੇ ਧਰਨਾ ਚੁੱਕਵਾਉਣ ਲਈ ਉਪਮੰਡਲ ਅਧਿਕਾਰੀ ਪੂਨਮ ਸਿੰਘ ਵੀ ਪਹੁੰਚੇ, ਜਿਨ੍ਹਾਂ ਨੇ ਦੋਸ਼ੀਆਂ 'ਤੇ ਕਾਰਵਾਈ ਕਰਨ ਦਾ ਭਰੋਸਾ ਦਿੰਦੇ ਹੋਏ ਧਰਨਾ ਚੁੱਕਵਾ ਦਿੱਤਾ। ਧਰਨੇ 'ਚ ਸ਼ਾਮਲ ਸਾਰੀ ਯੂਨੀਅਨਾਂ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਮਾਰਕੁੱਟ ਕਰਨ ਵਾਲੇ ਵਿਅਕਤੀ ਨੂੰ ਜਲਦ ਕਾਬੂ ਨਾ ਕੀਤਾ ਗਿਆ ਤਾਂ ਉਹ ਫਿਰ ਤੋਂ ਧਰਨਾ ਲਾ ਕੇ ਥਾਣੇ ਦਾ ਘਿਰਾਓ ਕਰਨ ਨੂੰ ਮਜਬੂਰ ਹੋਣਗੇ।

ਜਾਣਕਾਰੀ ਅਨੁਸਾਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਵਲੋਂ 5ਵਾਂ ਦਿਨ ਧਰਨਾ ਲਾਇਆ ਜਾ ਰਿਹਾ ਸੀ, ਜਿਸ 'ਚ ਕਿਸਾਨ ਮਜ਼ਦੂਰ ਤਾਲਮੇਲ ਸੰਘਰਸ਼ ਕਮੇਟੀ, ਪੀ.ਡਬਲਯੂ. ਡੀ. ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਸਮੇਤ ਸਹਾਇਕ ਕਾਰਜਕਾਰੀ ਇੰਜੀਨੀਅਰ ਹਰਸ਼ਰਣਜੀਤ ਸਿੰਘ ਸ਼ਾਮਲ ਹੋਏ। ਬੁਲਾਰਿਆਂ ਨੇ ਕਿਹਾ ਕਿ ਪਿਛਲੇ 3 ਦਿਨਾਂ ਤੋਂ ਲਾਏ ਜਾ ਰਹੇ ਧਰਨੇ ਮਗਰੋਂ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਸੀ. ਦੇ ਆਦੇਸ਼ਾਂ 'ਤੇ ਉਪਮੰਡਲ ਅਧਿਕਾਰੀ ਪੂਨਮ ਸਿੰਘ ਆਏ, ਜਿਨ੍ਹਾਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ।

rajwinder kaur

This news is Content Editor rajwinder kaur