ਸੀਵਰੇਜ ਕਰਮਚਾਰੀਆਂ ਨੇ ਤ੍ਰਿਵੈਣੀ ਕੰਪਨੀ ਖਿਲਾਫ ਕੀਤੀ ਨਾਅਰੇਬਾਜ਼ੀ

10/17/2018 4:34:03 AM

ਬਠਿੰਡਾ, (ਸੁਖਵਿੰਦਰ)- ਤਨਖਾਹਾਂ ਦੇ ਮਾਮਲੇ ਨੂੰ  ਲੈ  ਕੇ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਦੇ ਕਰਮਚਾਰੀਆਂ ਵਲੋਂ ਤ੍ਰਿਵੈਣੀ ਕੰਪਨੀ ਦੇ ਦਫ਼ਤਰ ਸਾਹਮਣੇ ਰੋਸ ਰੈਲੀ ਕਰਕੇ  ਨਾਅਰੇਬਾਜ਼ੀ ਕੀਤੀ। ਰੈਲੀ ਦੀ ਅਗਵਾਈ ਐਸੋ. ਦੇ ਪ੍ਰਧਾਨ ਰਾਜ ਕੁਮਾਰ ਗਰੋਵਰ ਵਲੋਂ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਅਾਂ ਜ਼ਿਲਾ ਆਗੂੁ ਮੱਖਣ ਸਿੰਘ ਖਣਗਵਾਲ ਨੇ ਕਿਹਾ ਕੰਪਨੀ ਦੇ ਅਧਿਕਾਰੀਆਂ ਵਲੋਂ ਸੀਵਰੇਜ ਕਰਮਚਾਰੀਆਂ ਨੂੰ ਤਨਖਾਹਾਂ  ਦੇਣ ’ਚ ਟਾਲ-ਮਟੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਕੰਪਨੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਜਾਰੀ ਕਰਨ ਦੀ ਬੇਨਤੀ ਕਰ ਚੁੱਕੇ ਹਨ ਪਰ ਉਨ੍ਹਾਂ ਦੀਅਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜਨ ਨਜ਼ਦੀਕ ਹੋਣ ਕਾਰਨ ਕਰਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੰਪਨੀ ਵਲੋਂ ਉਨ੍ਹਾਂ ਦੀਆ ਤਨਖਾਹਾਂ ਨੂੰ ਤੁਰੰਤ ਜਾਰੀ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰਨਗੇ। ਇਸ ਮੌਕੇ ਜਨਰਲ ਸੈਕਟਰੀ ਕੁਲਵਿੰਦਰ ਸਿੰਘ ਸਿੱਧੂ, ਫੈੱਡਰੇਸ਼ਨ ਆਗੂ ਕਿਸੋਰ ਚੰਦ, ਗੁਰਦੀਪ ਸਿੰਘ, ਸੁਖਚੈਨ ਸਿੰਘ ਆਦਿ ਮੌਜੂਦ ਸਨ।