SGPC ਵਲੋਂ ਗੁਰਦੁਆਰਾ ਸਾਹਿਬ ਦੀ 1-1 ਏਕੜ ਜ਼ਮੀਨ ’ਤੇ ਜੰਗਲ ਲਾਉਣ ਦਾ ਸਲਾਹੁਣਯੋਗ ਉਪਰਾਲਾ

07/17/2020 3:00:27 PM

ਬਰਨਾਲਾ (ਪੁਨੀਤ ਮਾਨ) - ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬਰਨਾਲਾ ਵਿੱਚ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਵਿਖੇ ਇਕ ਏਕੜ ਜ਼ਮੀਨ ’ਤੇ ਜੰਗਲ ਲਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੇਵਾ ਸਿੰਘ ਸ੍ਰੀ ਖਡੂਰ ਸਾਹਿਬ ਦੇ ਉਪਰਾਲੇ ਅਤੇ ਸਹਿਯੋਗ ਸਦਕਾ ਅੱਜ ਉਨ੍ਹਾਂ ਵਲੋਂ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ’ਤੇ ਸਥਿਤ ਕਮੇਟੀ ਦੇ 40 ਗੁਰਦੁਆਰਾ ਸਾਹਿਬ ਵਿਚ ਵੀ ਉਨ੍ਹਾਂ ਵਲੋਂ 1-1 ਏਕੜ ਦੀ ਜ਼ਮੀਨ ’ਤੇ ਜੰਗਲ ਲਾਏ ਜਾਣਗੇ, ਜਿਸ ਵਿਚ 50 ਤਰ੍ਹਾਂ ਦੇ ਦਰਖਤ ਸ਼ਾਮਲ ਹੋਣਗੇ। 

ਜਦੋਂ ਇਕ ਰੰਗ-ਬਰੰਗੀ ਕਾਰ ਨੇ ਜਿੱਤੀ ਕਾਨੂੰਨੀ ਲੜਾਈ...(ਵੀਡੀਓ)

ਲੌਂਗੋਵਾਲ ਨੇ ਕਿਹਾ ਕਿ ਜੰਗਲ ਵਿੱਚ 50 ਤਰ੍ਹਾਂ ਦੇ ਲਾਏ ਜਾ ਰਹੇ ਬੂਟਿਆਂ ਵਿਚ ਛਾਂ ਵਾਲੇ ਬੂਟੇ, ਫਲ ਵਾਲੇ ਬੂਟੇ ਅਤੇ ਦਵਾਈਆਂ ਵਾਲੇ ਬੂਟੇ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿੱਚ ਦਰਖ਼ਤਾਂ ਦੀ ਬਹੁਤ ਜ਼ਿਆਦਾ ਮਹਤਤਾ ਹੈ। ਇਸ ਤੋਂ ਇਲਾਵਾ ਜੰਗਲ ਜੀਵ-ਜੰਤੂਆਂ ਅਤੇ ਪੰਛੀਆਂ ਲਈ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਉਪਰਾਲੇ ਸਦਕਾ ਜਿਥੇ ਇਕ ਪਾਸੇ ਵਾਤਾਵਰਣ ਸ਼ੁੱਧ ਹੋਵੇਗਾ, ਉਥੇ ਹੀ ਦੂਜੇ ਪਾਸੇ ਪੰਛਿਆਂ ਲਈ ਵੀ ਇਹ ਜੰਗਲ ਵਰਦਾਨ ਸਿੱਧ ਹੋਵੇਗਾ। 

ਕਿਸਾਨਾਂ ਨੂੰ ‘ਮੌਸਮ ਦੇ ਮਿਜਾਜ਼’ ਤੋਂ ਜਾਣੂ ਕਰਵਾਏਗੀ ‘ਮੇਘਦੂਤ’ ਮੋਬਾਇਲ ਐਪ

ਪੰਜਾਬ ਵਿਚ ਦਰਖਤਾਂ ਦੀ ਹੋ ਰਹੀ ਕਟਾਈ ਦੇ ਬਾਰੇ ਬੋਲਦੇ ਹੋਏ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਬੂਟੇ ਲਗਾਏ। ਇਸ ਦੌਰਾਨ ਉਨ੍ਹਾਂ ਹੋਰਾਂ ਜਥੇਬੰਦੀਆਂ, ਸਮਾਜ ਸੇਵੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਉਨ੍ਹਾਂ ਦੀ ਇਸ ਮੁਹਿੰਮ ਦਾ ਹਿੱਸਾ ਬਣਨ। ਜਿਸ ਸਦਕਾ ਉਹ ਵੱਖ-ਵੱਖ ਥਾਵਾਂ ਅਤੇ ਪਿੰਡਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਣ ਨੂੰ ਹਰਾ-ਭਰਾ ਕਰ ਸਕਣ।

ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


rajwinder kaur

Content Editor

Related News