ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
Sunday, Sep 22, 2024 - 05:42 PM (IST)
ਜੈਤੋ (ਰਘੂਨੰਦਨ ਪਰਾਸ਼ਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ। ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਮੁਕਾਬਲੇ ਹੋਏ, ਜਿਸ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦਾ ਨਤੀਜਾ ਤਿਆਰ ਕਰਨ ਦੀ ਸੇਵਾ ਡਾ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ, ਸ. ਹਰਦੀਪ ਸਿੰਘ ਆਰਟਿਸਟ ਤੇ ਬੀਬੀ ਪਰਮਜੀਤ ਕੌਰ ਨੇ ਨਾਭਾਈ।
ਇਹ ਵੀ ਪੜ੍ਹੋ- ਪਿਓ ਨਿਕਲਿਆ ਪੁੱਤ ਦਾ ਵੈਰੀ, ਆਪਣੇ ਹੱਥਾਂ ਨਾਲ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8