ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਕੀਤੀ ਖ਼ਾਸ ਅਪੀਲ

Friday, Feb 09, 2024 - 12:16 PM (IST)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ(ਰਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚੀਆਂ ਵਿਚ ਨਾਂ ਸਿਰਫ ਗੈਰ ਸਿੱਖਾਂ ਨੂੰ ਵੋਟਰ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ, ਸਗੋਂ ਵੋਟਰ ਸੂਚੀਆਂ ਬਿਨਾਂ ਵੋਟਰਾਂ ਦੀਆਂ ਤਸਵੀਰਾਂ 'ਤੇ ਹੀ ਤਿਆਰ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਧਾਮੀ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟ੍ਰੇਸ਼ਨ ਕਰਨ ਤੇ ਉਨ੍ਹਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ। ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟ੍ਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸ ਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਰਵਪੱਖੀ ਵਿਕਾਸ ਲਈ ਸਪੈਸ਼ਲ ਪੈਕੇਜ ਦਿੱਤਾ ਜਾਵੇ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ ਹਨ, ਜਿਸ ਨਾਲ ਸਹੀ ਵੋਟਰਾਂ ਦੀ ਪਹਿਚਾਣ ਮੁਸ਼ਕਿਲ ਹੋ ਜਾਵੇਗੀ ਅਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News