1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ SC ਵੱਲੋਂ UP ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸੁਆਗਤ

Monday, Jul 22, 2024 - 08:36 PM (IST)

ਜੈਤੋ (ਰਘੂਨੰਦਨ ਪਰਾਸ਼ਰ) : 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। 

ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ 2017 ਵਿਚ ਦਾਖ਼ਲ ਕੀਤੀ ਗਈ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਇਸ ਵਿਚ ਕਾਨੂੰਨੀ ਸਹਿਯੋਗ ਕਰ ਰਹੀ ਹੈ। ਸ਼੍ਰੋਮਣੀ ਕਮੇਟ ਵੱਲੋਂ ਇਨ੍ਹਾਂ ਕੇਸਾਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਪਰਸੂਨ ਕੁਮਾਰ ਅਤੇ ਗੁਰਬਖ਼ਸ ਸਿੰਘ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1984 ਵਿਚ ਕਾਨਪੁਰ ਵਿਖੇ ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸੰਸਥਾ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ 'ਚ ਉੱਤਰ ਪ੍ਰਦੇਸ਼ ਸਰਕਾਰ ਨੇ ਜਿਨ੍ਹਾਂ 11 ਮਾਮਲਿਆਂ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਹੋਈ ਹੈ, ਉਨ੍ਹਾਂ ਵਿਚ 2 ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦਾ ਸਹਿਯੋਗ ਕਰਨ ਲਈ ਵੀ ਮੁੱਖ ਜਾਂਚ ਅਧਿਕਾਰੀ ਨੂੰ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਲਾਹਾਬਾਦ ਹਾਈ ਕੋਰਟ ਵਿਚ 4 ਚਾਰ ਮਾਮਲਿਆਂ ਸਬੰਧੀ ਚੱਲ ਰਹੀਆਂ ਅਪੀਲਾਂ ਸਬੰਧੀ ਉੱਚ ਅਦਾਲਤ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਨ੍ਹਾਂ ਮੁਕੱਦਮਿਆਂ ਦੀ ਤਰਜੀਹੀ ਤੌਰ ’ਤੇ ਸੁਣਵਾਈ ਕਰੇ। ਇਸੇ ਤਰ੍ਹਾਂ ਬੰਦ ਹੋ ਚੁੱਕੇ 9 ਮਾਮਲਿਆਂ ਬਾਰੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲਿਆਂ ਨਾਲ ਸਬੰਧਤ ਨਾਮ ਪਟੀਸ਼ਨਕਰਤਾ ਨੂੰ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਕਰ ਲਓ ਗੱਲ ! ਸ਼ੱਕੀ ਵਿਅਕਤੀ ਦਿਖਣ ਤੇ ਪੋਸਟਰ ਸੁੱਟਣ ਦੀ ਜਾਣਕਾਰੀ ਦੇਣ ਵਾਲਾ ਖ਼ੁਦ ਹੀ ਨਿਕਲਿਆ 'ਮਾਸਟਰਮਾਈਂਡ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News