ਸ਼ਹੀਦ ਗੁਰਬਿੰਦਰ ਸਿੰਘ ਦੀਆਂ ਅਸਥੀਆਂ ਚੁਗਣ ਮੌਕੇ ਪਰਿਵਾਰਕ ਮੈਂਬਰਾਂ ਨੇ ਲਾਏ ਰੁੱਖ

06/21/2020 1:34:37 PM

ਚੀਮਾ ਮੰਡੀ (ਗੋਇਲ): ਭਾਰਤ ਚੀਨ ਬਾਰਡਰ ਤੇ ਲੱਦਾਖ ਦੀ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਪਿੰਡ ਤੋਲਾਵਾਲ ਦੇ ਸ਼ਹੀਦ ਗੁਰਬਿੰਦਰ ਸਿੰਘ ਦੇ ਫੁੱਲ ਚੁਗਣ ਦੀ ਰਸਮ ਪਰਿਵਾਰਕ ਮੈਂਬਰਾਂ ਵਲੋਂ ਅੱਜ ਅਦਾ ਕੀਤੀ ਗਈ।ਸ਼ਹੀਦ ਫੌਜੀ ਦੇ ਪਿਤਾ ਲਾਭ ਸਿੰਘ, ਉਸ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ,ਸਰਪੰਚ ਮੇਵਾ ਸਿੰਘ,ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ,ਥਾਣਾ ਚੀਮਾ ਦੇ ਮੁਖੀ ਜਸਵੀਰ ਸਿੰਘ ਤੂਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਪਿੰਡ ਵਾਸੀ ਮੌਜੂਦ ਸਨ।ਫੁੱਲਾਂ ਦੀ ਰਸਮ ਤੋਂ ਉਪਰੰਤ ਸ਼ਹੀਦ ਦੇ ਪਰਿਵਾਰ ਵਲੋਂ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ 'ਚ ਸ਼ਮਸ਼ਾਨਘਾਟ ਵਿਖੇ ਪੌਦੇ ਵੀ ਲਗਾਏ ਗਏ। ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ ਨੇ ਦੱਸਿਆ ਕਿ ਸ਼ਹੀਦ ਗੁਰਵਿੰਦਰ ਸਿੰਘ ਦੀਆਂ ਅਸਥੀਆਂ ਉਨ੍ਹਾਂ ਦੇ ਖੇਤ 'ਚ ਹੀ ਦੱਬੀਆਂ ਗਈਆਂ ਹਨ,ਜਿੱਥੇ ਕਿ ਸ਼ਹੀਦ ਦਾ ਬੁੱਤ ਸਥਾਪਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼ਹੀਦ ਦੀ ਯਾਦ ਵਿੱਚ ਪਰਿਵਾਰਕ ਮੈਂਬਰਾਂ ਵੱਲੋਂ ਖੇਤ 'ਚ ਵੀ ਪੌਦੇ ਲਗਾਏ ਗਏ ਹਨ।

Shyna

This news is Content Editor Shyna