ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕੀਤੀ ਸਕੂਲ ਤੋਲਾਵਾਲ ਦੀ ਲਾਇਬ੍ਰੇਰੀ

06/29/2020 4:24:19 PM

ਚੀਮਾ ਮੰਡੀ (ਤਰਲੋਚਨ ਗੋਇਲ) - ਪਿੰਡ ਤੋਲਾਵਾਲ ਦੇ ਸ਼ਹੀਦ ਫੌਜੀ ਗੁਰਬਿੰਦਰ ਸਿੰਘ ਦੇ ਨਾਮ ’ਤੇ ਪਿੰਡ ਵਿਚਲੇ ਸਕੂਲ ਦਾ ਨਾਮ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਰੱਖੇਂ ਜਾਣ ਮਗਰੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਸਕੂਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਿਜੈਇੰਦਰ ਸਿੰਗਲਾ ਵਲੋਂ ਮੁੱਖ ਅਧਿਆਪਕਾਂ ਮੈਡਮ ਮਨਦੀਪ ਕੌਰ ਨਾਲ ਗਲਬਾਤ ਕੀਤੀ ਗਈ ਅਤੇ ਸਕੂਲ ਦੀਆਂ ਹੋਰ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲ ਵਿੱਚ ਚੱਲ ਰਹੀ ਲਾਇਬ੍ਰੇਰੀ ਨੂੰ ਵੀ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਸਕੂਲ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਝੁੱਗੀਆਂ-ਝੌਪੜੀਆਂ ਦੇ ਲਾਲ ਰਾਹੁਲ ਅਤੇ ਅਮਨ ਦੀ ਸਫਲਤਾ ਕਾਬਲ-ਏ-ਤਾਰੀਫ਼

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ, ਜ਼ਿਲ੍ਹਾ ਪੁਲਸ ਮੁਖੀ ਡਾ.ਸੰਦੀਪ ਗਰਗ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ, ਡਿਪਟੀ ਡੀ. ਈ. ਓ. ਓਮ ਪ੍ਰਕਾਸ਼ ਸੇਤੀਆ, ਜਸਵੀਰ ਸਿੰਘ ਤੂਰ ਐੱਸ. ਐੱਚ. ਓ. ਥਾਣਾ ਚੀਮਾ, ਸਰਪੰਚ ਮੇਵਾ ਸਿੰਘ, ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਗੋਰਾਇਆ, ਮਨਪ੍ਰੀਤ ਬਾਂਸਲ ਪ੍ਰਧਾਨ ਅਗਰਵਾਲ ਸਭਾ ਸੁਨਾਮ, ਸਟਾਫ ਵੱਲੋਂ ਪਰਮਜੀਤ ਕੌਰ ਬੀ.ਈ.ਪੀ.ਓ. ਚੀਮਾ, ਮਨਦੀਪ ਕੌਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

'ਕਰੰਡ' ਦੀ ਗੰਭੀਰ ਸਮੱਸਿਆ ਵੀ ਨਹੀਂ ਤੋੜ ਸਕੀ ਸਿੱਧੀ ਬਿਜਾਈ ਕਰਨ ਵਾਲੇ ਯੋਧੇ ਕਿਸਾਨਾਂ ਦਾ ‘ਸਿਰੜ’

rajwinder kaur

This news is Content Editor rajwinder kaur