ਵਿਜੈ ਇੰਦਰ ਸਿੰਗਲਾ ਨੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਕੀਤਾ ਉਦਘਾਟਨ

12/08/2021 5:27:20 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਮ ਲਿਖੇ ਗਏ ਹਨ। ਸਿੰਗਲਾ ਨੇ ਗੁਰੂ ਜੀ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੁਆਰਾ ਦਿਖਾਏ ਹੱਕ ਤੇ ਸੱਚ ਦੇ ਮਾਰਗ ’ਤੇ ਚਲਦਿਆਂ ਸਾਡੇ ਕਿਸਾਨ ਤੇ ਮਜ਼ਦੂਰ ਭਰਾਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁਟਤਾ ਨਾਲ ਟੱਕਰ ਲਈ ਅਤੇ ਜਾਨ ਦੀਆਂ ਕੁਰਬਾਨੀਆਂ ਦੇਣ ਵਿੱਚ ਪਿਛਾਂਹ ਨਾ ਹਟਣ ਦਾ ਜੇਰਾ ਦਿਖਾ ਕੇ ਇਤਿਹਾਸ ਬਣਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਸਮਾਰਕ ਦਾ ਉਦਘਾਟਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਇਸ ਕਿਸਾਨ ਅੰਦੋਲਨ ਵਿਚ ਪੰਜਾਬ ਦੇ ਸਾਰੇ ਤਬਕਿਆਂ ਨੇ ਵੱਧ ਚੜ੍ਹ ਕੇ ਹਿੱਸਾ ਪਾਇਆ ਹੈ। ਭਾਵੇਂ ਉਹ ਕਿਸਾਨ ਸਨ ਜਾਂ ਮਜ਼ਦੂਰ ਜਾਂ ਫੇਰ ਕੋਈ ਦੁਕਾਨਦਾਰ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੰਜਾਬੀਅਤ ਦੀ ਸੱਚੀ ਨੁਮਾਇੰਦਗੀ ਕਰਦਾ ਹੈ, ਜਿੱਥੇ ਲੋਕ ਕਿਸੇ ਮੁੱਕਦੱਸ ਮਕਸਦ ਲਈ ਸਿਰ ਜੋੜ ਕੇ ਲੜੇ । ਸਿੰਗਲਾ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਉਹ ਪਹਿਲਾਂ ਪੰਜਾਬੀ ਹਨ ਅਤੇ ਉਨ੍ਹਾਂ ਨੂੰ ਇਸ ਗੱਲ 'ਤੇ ਮਾਣ ਹੈ ਕਿ ਪੰਜਾਬੀਆਂ ਨੇ ਪੂਰੇ ਮੁਲਕ ਦੀ ਅਗਵਾਈ ਕੀਤੀ ਅਤੇ ਭਾਰਤ ਦੇ ਸਭ ਕਿਸਾਨ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਖ਼ਿਲਾਫ਼ ਲਾਮਬੰਦ ਕੀਤਾ।

ਪੜ੍ਹੋ ਇਹ ਵੀ ਖ਼ਬਰ - ਬਟਾਲਾ 'ਚ ਕੁੜੀ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਨੇ ਧਾਰਿਆ ਭਿਆਨਕ ਰੂਪ, ਚੱਲੀ ਗੋਲ਼ੀ (ਤਸਵੀਰਾਂ)

ਸਿੰਗਲਾ ਨੇ ਕਿਹਾ ਕਿ ਪੰਜਾਬੀਆਂ ਨੇ ਡੱਟ ਕੇ ਇਹ ਲੜਾਈ ਲੜੀ ਅਤੇ ਇੱਕ ਜਾਬਰ ਕੇਂਦਰ ਸਰਕਾਰ ਨੂੰ ਆਪਣੇ ਕਦਮ ਪਿੱਛੇ ਖਿੱਚਣ ਲਈ ਮਜਬੂਰ ਕੀਤਾ । ਲੋਕ ਨਿਰਮਾਣ ਮੰਤਰੀ ਨੇ ਇਹ ਵੀ ਕਿਹਾ ਇਸ ਇਤਿਹਾਸਕ ਅੰਦੋਲਨ ਵਿਚ 700 ਤੋਂ ਵੱਧ ਸ਼ਹੀਦ ਹੋਏ ਹਨ ਅਤੇ ਸਾਡੇ ਪੰਜਾਬ ’ਚ ਸ਼ਹਾਦਤਾਂ ਨੂੰ ਮਨਾਉਣ ਦਾ ਦਸਤੂਰ ਹੈ। ਪੰਜਾਬੀ ਹੋਣ ਦੇ ਨਾਂ 'ਤੇ ਉਨ੍ਹਾਂ ਦਾ ਪਹਿਲਾ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸ਼ਹੀਦ ਹੋਈਆਂ ਰੂਹਾਂ ਦੀ ਕਦਰ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਸਾਰੇ ਸ਼ਹੀਦਾਂ ਦੇ ਨਾਮ ਇਸ ਸਮਾਰਕ ਵਿਚ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਮਿਲੇ ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਖ਼ਾਲ੍ਹੀ ਜੇਬਾਂ ਦੇਖ ਗੁੱਸੇ ’ਚ ਆਏ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਮਜ਼ਦੂਰ, ਦਿੱਤੀ ਦਰਦਨਾਕ ਮੌਤ 

ਸਿੰਗਲਾ ਨੇ ਫਿਰਕਾਪਰਸਤ ਆਰ.ਐੱਸ.ਐੱਸ. ਨੂੰ ਪੰਜਾਬ ਦੀ ਦੁਸ਼ਮਣ ਜਮਾਤ ਗਾਰਨਾਣਦਿਆਂ ਕਿਹਾ ਕਿ ਇਹ ਲੋਕ ਸਮਾਜ ਵਿਚ ਧਰਮ ਅਤੇ ਜਾਤ ਦੇ ਨਾਮ 'ਤੇ ਵੰਡੀਆਂ ਪਾਉਂਦੇ ਹਨ। ਇੱਕ ਇਨਸਾਨ ਨੂੰ ਦੂਜੇ ਇਨਸਾਨ ਦਾ ਦੁਸ਼ਮਣ ਬਣਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਸਮਝਦਾਰ ਹਨ। ਉਨ੍ਹਾਂ ਨੂੰ ਯਕੀਨ ਹੈ ਕਿ ਲੋਕ ਪੰਜਾਬ ਵਿਚ ਕਦੇ ਵੀ ਆਰ.ਐੱਸ.ਐੱਸ ਤੇ ਉਸ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਕਿਸਾਨਾਂ ਦੇ ਵਾਰਸਾਂ ਨੇ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਨਾ ਕੇਵਲ ਪੰਜਾਬ ਦੀ ਬਲਕਿ ਦੇਸ਼ ਦੀ ਪਹਿਲੀ ਵਿਲੱਖਣ ਯਾਦਗਾਰ ਹੈ, ਜਿਸ ਨੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਦੀਵੀ ਅਮਰ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਇਸ ਮੌਕੇ ਸ਼ਾਮਿਲ ਹੋਏ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਿੰਗਲਾ ਨੇ ਹਮਦਰਦੀ ਪ੍ਰਗਟਾਈ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਮੇਸ਼ਾਂ ਸਹਿਯੋਗ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਕਿਸਾਨ ਅੰਦੋਲਨ ਦੌਰਾਨ ਪਹਿਲੇ ਦਿਨ ਤੋਂ ਕਿਸਾਨਾਂ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਚੱਟਾਨ ਵਾਂਗ ਖੜੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਐੱਸ.ਐੱਸ.ਪੀ. ਸ੍ਰੀ ਸਵਪਨ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

rajwinder kaur

This news is Content Editor rajwinder kaur