ਪ੍ਰਮੁੱਖ ਸ਼ਖਸੀਅਤਾਂ ਸਣੇ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਕੀਤਾ ਸਤਿਕਾਰ ਭੇਟ

12/29/2023 1:21:56 PM

ਫਤਹਿਗੜ੍ਹ ਸਾਹਿਬ (ਸੁਰੇਸ਼ ਸ਼ਰਮਾ, ਜਗਦੇਵ, ਥਾਪਰ, ਜੱਜੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜੱਥੇਬੰਦੀਆਂ, ਧਾਰਮਿਕ ਸਭਾ ਸੋਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਸਣੇ ਵੱਡੀ ਗਿਣਤੀ ’ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ। ਇਸ ਦੌਰਾਨ ਸੰਗਤੀ ਰੂਪ ’ਚ ਜਪੁਜੀ ਸਾਹਿਬ ਦੇ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ’ਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮ ਨੂੰ ਕੀਤੇ ਆਦੇਸ਼ ਅਨੁਸਾਰ ਨਗਰ ਕੀਰਤਨ ਦੌਰਾਨ 10 ਵਜੇ ਸੰਗਤਾਂ ਨੇ ਸਮੂਹਕ ਰੂਪ ’ਚ ਮੂਲ ਮੰਤਰ ਦੇ ਜਾਪ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ।

ਇਹ ਖ਼ਬਰ ਵੀ ਪੜ੍ਹੋ : ਰਣਬੀਰ ਕਪੂਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ, ਕ੍ਰਿਸਮਸ ਮੌਕੇ ਕੀਤੀ ਸੀ ਇਹ ਹਰਕਤ

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਜਸਮੇਰ ਸਿੰਘ ਲਾਛੜੂ, ਵਿਧਾਇਕ ਲਖਬੀਰ ਰਾਏ, ਬੀਬੀ ਹਰਦੀਪ ਕੌਰ ਖੋਖ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਅਵਤਾਰ ਸਿੰਘ ਰਿਆ, ਸੁਰਜੀਤ ਸਿੰਘ ਭਿਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਤਵਿੰਦਰ ਸਿੰਘ ਟੌਹੜਾ, ਪਰਮਜੀਤ ਸਿੰਘ ਖਾਲਸਾ, ਰਵਿੰਦਰ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਰਨੈਲ ਸਿੰਘ ਕਰਤਾਰਪੁਰ, ਹਰਪਾਲ ਸਿੰਘ ਜੱਲ੍ਹਾ, ਸਾਬਕਾ ਮੁੱਖ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਗਿਆਨੀ ਪ੍ਰਣਾਮ ਸਿੰਘ, ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਅਤੇ ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੋਹਾਲਾ, ਲਖਬੀਰ ਸਿੰਘ, ਮੈਂਬਰ ਪਾਰਲੀਮੈਂਟ ਅਮਰ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਤਰਨਾ ਦਲ, ਬਹਾਦਰ ਸਿੰਘ, ਨਰਿੰਦਰ ਸਿੰਘ ਮਾਵੀ, ਅਵਤਾਰ ਸਿੰਘ, ਕੇਸਰ ਸਿੰਘ ਭੈਣੀ, ਗੁਰੂਸਤਿੰਦਰ ਸਿੰਘ ਜੱਲਾ, ਅਮਰਿੰਦਰ ਸਿੰਘ ਮੰਡੋਫਲ, ਬਹਾਦਰ ਖਾਂ, ਮਾਨਵ ਟਿਵਾਣਾ, ਰਾਹੁਲ ਸ਼ਰਮਾ, ਗੁਰਪ੍ਰੀਤ ਸਿੰਘ ਕੈੜੇ, ਗੁਰਮੀਤ ਸਿੰਘ ਬਾਜਵਾ, ਤਰਸੇਮ ਲਾਲ ਉਪਲ, ਰਜੇਸ਼ ਉੱਪਲ, ਇੰਦਰਦੀਪ ਸਿੰਘ ਸਾਨੀਪੁਰ, ਜਸਪ੍ਰੀਤ ਸਿੰਘ ਪੀਰਜੈਨ, ਇੰਦਰਜੀਤ ਸਿੰਘ ਚੀਮਾ, ਲਖਵਿੰਦਰ ਸਿੰਘ ਮਾਧੋਪੁਰ, ਹਰਵੇਲ ਸਿੰਘ ਮਾਧੋਪੁਰ, ਕੁਲਵੰਤ ਸਿੰਘ ਢਿੱਲੋਂ, ਸੁਰਜੀਤ ਸਿੰਘ ਸਾਧੂਗੜ੍ਹ, ਧਰਮਿੰਦਰ ਸਿੰਘ ਪ੍ਰਿੰਸੀਪਲ, ਸਾਬਕਾ ਸਕੱਤਰ ਦਲਮੇਘ ਸਿੰਘ ਖੱਟੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਜੇ.ਪੀ. ਸਿੰਘ, ਚੀਫ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਨਰਿੰਦਰ ਸਿੰਘ ਮਥਰੇਵਾਲ, ਕਰਨੈਲ ਸਿੰਘ ਵਿਰਕ, ਨੱਥਾ ਸਿੰਘ, ਰਾਜਿੰਦਰਪਾਲ ਸਿੰਘ ਟੌਹੜਾ, ਸੀਨੀਅਰ ਅਕਾਲੀ ਆਗੂ ਅਮਰਦੀਪ ਸਿੰਘ ਪ੍ਰਿੰਸ ਛਤਵਾਲ, ਸਾਬਕਾ ਕੌਂਸਲਰ ਹਰਮੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ ਠੀਕਰੀਵਾਲ, ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਜੈ ਸਿੰਘ ਬਾੜਾ, ਕਿਰਨਦੀਪ ਸਿੰਘ ਚੁੰਨੀ ਕਲ੍ਹਾਂ, ਵਰਿੰਦਰ ਸਿੰਘ ਬੱਬਲ ਭਮਾਰਸੀ, ਦਰਬਾਰਾ ਸਿੰਘ ਰੰਧਾਵਾ, ਕੁਲਦੀਪ ਸਿੰਘ ਸੋਢਾ, ਨਾਜਰ ਸਿੰਘ ਬਲਾੜੀ ਕਲਾਂ, ਹਰਵਿੰਦਰ ਸਿੰਘ ਬੱਬਲ ਸਰਹਿੰਦ, ਕਰਮਜੀਤ ਸਿੰਘ ਰਸੀਦਪੁਰ, ਗੁਰਜੀਤ ਸਿੰਘ ਧੀਰਪੁਰ, ਜਸ਼ਨਦੀਪ ਸਿੰਘ ਸਲੇਮਪੁਰ, ਦਵਿੰਦਰ ਸਿੰਘ ਮਾਜਰੀ ਸਰਪੰਚ, ਕੁਲਵੀਰ ਸਿੰਘ ਖੁਅਾਜਾ ਪੀਰ ਕਾਲੋਨੀ ਸਰਹਿੰਦ ਆਦਿ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਮਾਤਾ-ਪਿਤਾ ਦਾ ਹੋਇਆ ਦਿਹਾਂਤ

ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜ਼ੁਲਮ ਖਿਲਾਫ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ
ਇਸ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸ਼ਹਾਦਤਾਂ ਦੇ ਕੇ ਸਿੱਖਾਂ ਅੰਦਰ ਜ਼ੁਲਮ ਖਿਲਾਫ ਲੜਨ ਦੀ ਚਿਣਗ ਜਗਾਈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਦਾ ਫਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ।

ਸਿੱਖ ਕੌਮ ਦੀਆਂ ਸ਼ਹਾਦਤਾਂ ਮਾਤਮ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ : ਗਿਆਨੀ ਰਘਬੀਰ ਸਿੰਘ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲੜੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੇ ਮਹਿਲ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸ਼ਹਾਦਤਾਂ ਮਾਤਮ ਦਾ ਨਹੀਂ, ਸਗੋਂ ਚੜ੍ਹਦੀਕਲਾ ਦਾ ਪ੍ਰਤੀਕ ਹਨ, ਜਿਸ ਤੋਂ ਅਜੋਕੀ ਨੌਜਵਾਨੀ ਨੂੰ ਵਾਕਫ ਕਰਵਾਉਣ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita