ਇਨਸਾਨੀਅਤ ਸ਼ਰਮਸਾਰ: ਸੜਕ ਕਿਨਾਰੇ ਮਿਲਿਆ ਨਵਜੰਮਿਆ ਬੱਚਾ

Thursday, May 16, 2024 - 02:11 PM (IST)

ਇਨਸਾਨੀਅਤ ਸ਼ਰਮਸਾਰ: ਸੜਕ ਕਿਨਾਰੇ ਮਿਲਿਆ ਨਵਜੰਮਿਆ ਬੱਚਾ

ਬਠਿੰਡਾ (ਵਰਮਾ) - ਮੁਲਤਾਨੀਆ ਰੋਡ ’ਤੇ ਸੜਕ ਕਿਨਾਰੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਔਰਤ ਨੂੰ ਨਵਜੰਮਿਆ ਬੱਚਾ ਮਿਲਿਆ। ਉਕਤ ਸੜਕ ਕੋਲੋ ਲੰਘ ਰਹੀ ਔਰਤ ਨੇ ਉਸ ਨੂੰ ਚੁੱਕ ਕੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ’ਚ ਲੈ ਗਈ। ਡਾਕਟਰਾਂ ਨੇ ਬੱਚੇ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਆਈ. ਸੀ. ਯੂ. ਵਾਰਡ ’ਚ ਦਾਖਲ ਕਰਵਾ ਦਿੱਤਾ ਅਤੇ ਹੁਣ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਡਾਕਟਰ ਰਾਹੁਲ ਮਦਾਨ ਨੇ ਦੱਸਿਆ ਕਿ ਮੰਗਲਵਾਰ ਨੂੰ ਇਕ ਔਰਤ ਨਵਜੰਮੇ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚੀ ਸੀ। ਔਰਤ ਅਨੁਸਾਰ ਉਸ ਨੇ ਉਕਤ ਬੱਚਾ ਮੁਲਤਾਨੀਆ ਓਵਰਬ੍ਰਿਜ ਨੇੜੇ ਸੜਕ ਕਿਨਾਰੇ ਪਿਆ ਹੋਇਆ ਦੇਖਿਆ ਸੀ। ਇਨਸਾਨੀਅਤ ਦੇ ਨਾਤੇ ਉਸ ਨੇ ਬੱਚੇ ਨੂੰ ਚੁੱਕਿਆ ਅਤੇ ਤੁਰੰਤ ਹਸਪਤਾਲ ਲੈ ਆਈ। ਦੂਜੇ ਪਾਸੇ ਇਸ ਮਾਮਲੇ ਦੀ ਸੂਚਨਾ ਸਿਵਲ ਹਸਪਤਾਲ ਦੀ ਪੁਲਸ ਚੌਕੀ ਨੂੰ ਦਿੱਤੀ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News