ਸ਼ੇਰਪੁਰ ਵਿਖੇ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕਈ ਸਵਾਰੀਆਂ ਗੰਭੀਰ ਜ਼ਖਮੀ

Wednesday, Aug 21, 2019 - 04:04 PM (IST)

ਸ਼ੇਰਪੁਰ ਵਿਖੇ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕਈ ਸਵਾਰੀਆਂ ਗੰਭੀਰ ਜ਼ਖਮੀ

ਸ਼ੇਰਪੁਰ (ਅਨੀਸ਼) : ਸਥਾਨਕ ਕਾਤਰੋਂ ਰੋਡ ਵਿਖੇ ਅੱਜ ਦੁਪਿਹਰ 2.30 ਵਜੇ ਦੇ ਕਰੀਬ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਡਰਾਈਵਰ ਸਣੇ ਕਈ ਸਵਾਰੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ।

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪ੍ਰਾਈਵੇਟ ਬੱਸ ਸ਼ੇਰਪੁਰ ਤੋਂ ਮਾਲੇਰਕੋਟਲਾ ਜਾ ਰਹੀ ਸੀ ਤੇ ਸਾਹਮਣਿਓਂ ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਆ ਰਿਹਾ ਸੀ ਕਿ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਸ਼ਟ ਹੋ ਗਿਆ ਅਤੇ ਡਰਾਈਵਰ ਸਣੇ ਕਈ ਸਵਾਰੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਧੂਰੀ ਤੇ ਸੰਗਰੂਰ ਦੇ ਹਸਪਤਾਲਾਂ ਵਿਚ ਭੇਜਿਆ ਗਿਆ ਅਤੇ ਗੰਭੀਰ ਜ਼ਖਮੀਆਂ ਨੂੰ ਪਟਿਆਲਾ ਅਤੇ ਚੰਡੀਗੜ੍ਹ ਰੈਫਰ ਕਰਨ ਦੀ ਖਬਰ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁੱਖੀ ਹਰਵਿੰਦਰ ਸਿੰਘ ਖਹਿਰਾ ਤੇ ਸ਼ੇਰਪੁਰ ਦੇ ਥਾਣਾ ਮੁਖੀ ਰਮਨਦੀਪ ਸਿੰਘ ਪਹੁੰਚ ਗਏ ਸਨ, ਜਿਨ੍ਹਾਂ ਨੇ ਮੌਕੇ ਦਾ ਜਾਇਜ਼ਾ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਅਵਾਜਾਈ ਨੂੰ ਬਹਾਲ ਕਰਨ ਲਈ ਟਰੱਕ ਅਤੇ ਬੱਸ ਨੂੰ ਰਸਤੇ ਵਿੱਚੋਂ ਹਟਾਇਆ। ਥਾਣਾ ਸਦਰ ਦੇ ਥਾਣਾ ਮੁੱਖੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਦੋਵਾਂ ਵਿਚੋਂ ਜਿਸ ਕਿਸੇ ਦੀ ਗਲਤੀ ਹੋਵੇਗੀ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਟਰੱਕ ਵਿਚ ਸਨ ਖਾਲੀ ਗੈਸ ਸਿਲੰਡਰ : ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰਾਂ ਨਾਲ ਭਰੇ ਹੋਏ ਟਰੱਕ ਵਿਚ ਖਾਲੀ ਸਿਲੰਡਰ ਸਨ ਜੇਕਰ ਸਿਲੰਡਰ ਭਰੇ ਹੁੰਦੇ ਤਾਂ ਭਿਆਨਕ ਹਾਦਸਾ ਵਾਪਰ ਸਕਦਾ ਸੀ।


author

cherry

Content Editor

Related News