CBI ਦਾ ਮੁਲਾਜ਼ਮ ਦੱਸ ਕੇ ਰਚਾਇਆ ਵਿਆਹ, ਮਾਮਲਾ ਦਰਜ

08/01/2019 4:33:17 PM

ਸ਼ੇਰਪੁਰ(ਅਨੀਸ਼) : ਥਾਣਾ ਸ਼ੇਰਪੁਰ ਵਿਖੇ ਸੀ. ਬੀ. ਆਈ. ਮੁਲਾਜ਼ਮ ਦੱਸ ਕੇ ਵਿਆਹ ਕਰਵਾਉਣ ਵਾਲੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਰਮਨਦੀਪ ਕੌਰ ਪਤਨੀ ਗੁਰਮੇਲ ਸਿੰਘ ਵਾਸੀ ਸ਼ੇਰਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਬਲਰਾਜ ਸਿੰਘ ਨਾਂ ਦੇ ਵਿਅਕਤੀ ਨਾਲ ਉਸ ਦਾ ਫੇਸਬੁੱਕ 'ਤੇ ਸੰਪਰਕ ਹੋਇਆ ਸੀ ਅਤੇ ਉਹ ਆਪਣੇ ਆਪ ਨੂੰ ਸੀ. ਬੀ. ਆਈ. ਦਾ ਮੁਲਾਜ਼ਮ ਦੱਸਦਾ ਸੀ, ਜਿਸ ਕਰਕੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਉਨ੍ਹਾਂ ਦਾ ਵਿਆਹ ਹੋ ਗਿਆ ਸੀ ਪਰ ਵਿਆਹ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਬਲਰਾਜ ਸਿੰਘ ਸੀ. ਬੀ. ਆਈ. ਦਾ ਮੁਲਾਜ਼ਮ ਨਹੀਂ ਹੈ ਅਤੇ ਕੋਈ ਕੰਮ ਨਹੀਂ ਕਰਦਾ। ਇਸ ਤੋਂ ਬਾਅਦ ਬਲਰਾਜ ਸਿੰਘ ਅਤੇ ਉਸ ਦਾ ਪਰਿਵਾਰ ਉਸ ਨਾਲ ਕੁੱਟ-ਮਾਰ ਕਰਨ ਲੱਗ ਪਏ ਅਤੇ ਦਾਜ ਦੀ ਮੰਗ ਕਰਨ ਲੱਗ ਪਏ।

ਥਾਣਾ ਮੁਖੀ ਨੇ ਦੱਸਿਆ ਕਿ ਰਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਬਲਰਾਜ ਸਿੰਘ, ਕਰਮਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਮੁਕੰਦ ਬਸਤੀ ਬਰੇਟਾ ਜ਼ਿਲਾ ਮਾਨਸਾ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । 


cherry

Content Editor

Related News