ਸ਼ੇਰਪੁਰ ਵਿਖੇ ਹਰਿਆਣਾ ਤੇ ਯੂ.ਪੀ. ਸਰਕਾਰ ਦੇ ਸਾੜੇ ਪੁਤਲੇ , ਮੋਦੀ, ਯੋਗੀ ਅਤੇ ਖੱਟਰ ਮੁਰਦਾਬਾਦ ਦੇ ਲੱਗੇ ਨਾਅਰੇ

10/08/2021 12:46:11 PM

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ): ਸੰਯੁਕਤ ਕਿਸਾਨ ਮੋਰਚਾ ਇਕਾਈ ਸ਼ੇਰਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸ਼ੇਰਪੁਰ, ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸ਼ੇਰਪੁਰ ਅਤੇ ਸਮੂਹ ਨਗਰ ਨਿਵਾਸੀ ਸ਼ੇਰਪੁਰ ਦੇ ਸਹਿਯੋਗ ਨਾਲ ਸ਼ੇਰਪੁਰ ਦੇ ਕਾਤਰੋਂ ਚੌਕ ਵਿੱਚ ਲਖੀਮਪੁਰ ਖੀਰੀ ਯੂ.ਪੀ. ਅਤੇ ਹਰਿਆਣਾ ਦੇ ਨਰੈਣਗੜ੍ਹ ਵਿਖੇ ਵਾਪਰੀਆਂ ਘਟਨਾਵਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਯੂ.ਪੀ. ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਮੋਦੀ ਯੋਗੀ ਅਤੇ ਖੱਟਰ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਕਾਤਰੋਂ ਚੌਕ ਸ਼ੇਰਪੁਰ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਮਨਜੀਤ ਸਿੰਘ ਧਾਮੀ, ਮਾਸਟਰ ਚਰਨ ਸਿੰਘ ਜਵੰਧਾ, ਸਰਪੰਚ ਰਣਜੀਤ ਸਿੰਘ ਧਾਲੀਵਾਲ ਅਤੇ ਸਾਬਕਾ ਸਰਪੰਚ ਜਸਮੇਲ ਸਿੰਘ ਬਡ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਗੁੰਡਾਗਰਦੀ ਕੀਤੀ ਜਾ ਰਹੀ ਹੈ ਉਸ ਦੀ ਸ਼ਹਿ ’ਤੇ ਹੁਣ ਹਰਿਆਣਾ ਸਰਕਾਰ ਵੱਲੋਂ ਵੀ ਕਿਸਾਨਾਂ ਨਾਲ ਗੁੰਡਾਗਰਦੀ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ। ਲਖੀਮਪੁਰ ਖੀਰੀ ਅਤੇ ਨਰਾਇਣਗੜ੍ਹ ਵਿੱਚ ਵਾਪਰੀਆਂ ਘਟਨਾਵਾਂ ਨੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਭੁੱਕਣ ਦਾ ਕੰਮ ਕੀਤਾ ਹੈ।  ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਾੜਨ ਵਾਲੀਆਂ ਨੀਤੀਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਸਗੋਂ ਕਿਸਾਨ ਇਕਮੁੱਠਤਾ ਨਾਲ ਕੇਂਦਰ ਸਰਕਾਰ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਧਰਨੇ ਦੌਰਾਨ ਵੱਡੀ ਗਿਣਤੀ ’ਚ ਪੁੱਜੀਆਂ ਕਿਸਾਨ ਬੀਬੀਆਂ ਵੱਲੋਂ ਮੋਦੀ,ਯੋਗੀ,ਖੱਟਰ ਤੇ ਕੇਂਦਰ ਸਰਕਾਰ ਦੇ ਪੁਤਲਿਆਂ ਨੂੰ ਛਿੱਤਰਾਂ ਨਾਲ ਕੁੱਟਿਆ ਗਿਆ। ਇਸ ਮੌਕੇ ਰਜਿੰਦਰ ਸਿੰਘ ਫੱਗਾ, ਸੁਖਮਿੰਦਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਨੰਬਰਦਾਰ, ਰੂਪ ਸਿੰਘ ਜਵੰਧਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।


Shyna

Content Editor

Related News