ਸ਼੍ਰੋਮਣੀ ਅਕਾਲੀ ਦਲ-ਬਸਪਾ ਸ਼ਾਨਦਾਰ ਜਿੱਤ ਹਾਸਲ ਕਰੇਗਾ : ਹਰਚਰਨ ਸਿੰਘ ਵੈਰੜ

09/26/2021 3:26:26 PM

ਮਮਦੋਟ (ਸ਼ਰਮਾ): ਸੂਬਾ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਕਰੀਬ ਸਾਢੇ  4 ਸਾਲ ਦਾ ਪਹਿਲਾਂ ਸਮਾਂ ਆਪਣੇ ਕਲਾ ਕਲੇਸ਼ ਵਿੱਚ ਬਿਤਾ ਕੇ ਸੂਬੇ ਦੇ ਲੋਕਾਂ ਦਾ ਕੁਝ ਵੀ ਨਹੀਂ ਸਵਾਰਿਆ ਅਤੇ ਹੁਣ ਨਵਾ ਮੁੱਖ-ਮੰਤਰੀ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਪਰ ਸੂਬਾ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਸਭ ਕੁਝ ਸਮਝ ਚੁੱਕੇ ਹਨ ਅਤੇ ਇਸ ਵਾਰ ਉਹ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੂੰਹ ਨਾ ਲਗਾ ਕੇ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਨਾਉਣਾ ਚਾਹੁੰਦੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਚਰਨ ਸਿੰਘ ਵੈਰੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਨੇ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਸੂਬਾ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਦੌਰਾਨ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਨ ਲਈ 13 ਸੂਤਰੀ ਪ੍ਰੋਗਰਾਮ ਉਲੀਕਿਆ ਹੈ। ਇਸ ਲਈ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਹੋਰ ਕਿਸੇ ਰਾਜਨੀਤਿਕ ਪਾਰਟੀ ਨੂੰ ਵੋਟਾਂ ਨਹੀ ਪਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ , ਸ਼ਲਿੰਦਰ ਸਿੰਘ ਹਜਾਰਾ ਸਿੰਘ ਵਾਲਾ ਮੈਂਬਰ ਐਗਜਕਟਿਵ ਕਮੇਟੀ ਪੰਜਾਬ, ਲਾਲ ਸਿੰਘ ਜਾਮਾ ਰੱਖਈਆ, ਰੋਸ਼ਨ ਸਿੰਘ ਹਜਾਰਾ ਸਿੰਘ ਵਾਲਾ , ਸੁਰਿੰਦਰ ਕੁਮਾਰ ਕਾਲਾ, ਪੁਸ਼ਪਿੰਦਰ ਸਿੰਘ ਸਾਹਨ ਕੇ ਆਦਿ ਹਾਜ਼ਰ ਸਨ। 

Shyna

This news is Content Editor Shyna