ਖੇਤੀ ਕਾਨੂੰਨ ਵਾਪਸ ਲੈਣ ਲਈ ਕੇਂਦਰ ਸਰਕਾਰ ਅੱਗੇ ਆਵੇ : ਢੀਂਡਸਾ

08/08/2021 12:23:21 PM

ਮਾਨਸਾ/ਭੀਖੀ (ਜੱਸਲ, ਤਾਇਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 400 ਯੂਨਿਟ ਮੁਫਤ ਬਿਜਲੀ ਦੇਣ ਦਾ ਬਿਆਨ ਗੁੰਮਰਾਹਕੁੰਨ ਹੈ, ਜਦੋਂਕਿ ਹਰ ਪਾਰਟੀ ਨੂੰ ਲੋਕਾਂ ਨੂੰ ਚੰਗਾ ਬਦਲ ਦੇਣ ਲਈ ਚੰਗੇ ਮੈਨੀਫੈਸਟੋ ਲੈ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਲੋਕਾਂ ਨੂੰ ਫਾਇਦਾ ਹੋ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਪਿੰਡ ਮੌਜੇਵਾਲਾ ਦੇ ਕਿਸਾਨ ਦੀ ਮੌਤ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੋਂ ਪੰਜਾਬ ਨੂੰ ਮੁਕਤ ਕਰਵਾਉਣ ਲਈ ਅਤੇ ਪੰਥਕ ਮੁੱਦਿਆਂ ਨੂੰ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਹੀ ਸੋਚ ’ਤੇ ਪਹਿਰਾ ਦੇਣ ਦੀ ਲੋੜ ਹੈ ਤਾਂ ਕਿ ਸੂਬੇ ਨੂੰ ਸਹੀ ਹੱਥਾਂ ਵਿਚ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੂੰ ਲੋਕ ਲੁਭਾਊ ਸਕੀਮਾਂ ਦੇਣ ਦੀ ਬਜਾਏ ਠੋਸ ਮੁੱਦਿਆਂ ਨੂੰ ਲੈ ਕੇ ਚੋਣਾਂ ਲੜਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਮਾਫੀਆ ਸਰਕਾਰ ਚਲਾਉਣ ’ਚ ਬਾਦਲਾਂ ਤੋਂ ਵੀ ਅੱਗੇ ਨਿਕਲੇ ਕਾਂਗਰਸੀ : ਹਰਪਾਲ ਚੀਮਾ

ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਨੂੰ ਬਚਾਉਣ ਲਈ ਕਾਨੂੰਨ ਵਾਪਸ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਕਿਸਾਨ ਦਿੱਲੀ ਅੰਦੋਲਨ ਨੂੰ ਖ਼ਤਮ ਕਰ ਕੇ ਘਰਾਂ ਨੂੰ ਪਰਤ ਸਕਣ। ਉਨ੍ਹਾਂ ਕਿਹਾ ਕਿ ਕਾਨੂੰਨ ਵਾਪਸ ਨਾ ਲੈਣ ਦੀ ਸੂਰਤ ਵਿਚ ਕੇਂਦਰ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਨਾ ਪੈ ਸਕਦਾ ਹੈ।ਇਸ ਮੌਕੇ ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ, ਮਿੱਠੂ ਸਿੰਘ ਕਾਹਨੇਕੇ, ਮਲਕੀਤ ਸਿੰਘ ਸਮਾਉਂ, ਦਰਸ਼ਨ ਸਿੰਘ ਭੰਦੋਲ, ਪ੍ਰਸ਼ੋਤਮ ਮੱਤੀ, ਜਸਵੰਤ ਸਿੰਘ ਕੋਟੜਾ, ਨਾਜਮ ਸਿੰਘ ਬੀਰ, ਗੁਰਮੀਤ ਸਿੰਘ ਗੀਤੀ ਹੋਡਲਾ ਹਾਜ਼ਰ ਸਨ।


Shyna

Content Editor

Related News