ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਜਥੇਬੰਦੀਆਂ ਵਲੋਂ ਕੀਤਾ ਗਿਆ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ਜਾਮ
Saturday, Jan 25, 2020 - 01:40 PM (IST)

ਗੁਰੂਹਰਸਹਾਏ (ਆਵਲਾ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਵੱਲੋਂ 25 ਜਨਵਰੀ ਨੂੰ ਕੀਤੇ ਗਏ ਪੰਜਾਬ ਬੰਦ ਦੇ ਐਲਾਨ ਨੂੰ ਲੈ ਕੇ ਅੱਜ ਇਕਬਾਲ ਸਿੰਘ ਮਾਦੀ ਕੇ ਦੀ ਅਗਵਾਈ ਹੇਠ ਫਿਰੋਜ਼ਪੁਰ ਫਾਜ਼ਿਲਕਾ ਜੀਟੀ ਰੋਡ ਜਾਮ ਕਰਕੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਫਿਰੋਜ਼ਪੁਰ ਫਾਜ਼ਿਲਕਾ ਜੀਟੀ ਰੋਡ ਜਾਮ ਕੀਤਾ ਗਿਆ ਅਤੇ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।