ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਰੋਸ ਮਾਰਚ ਮੋਦੀ ਸਰਕਾਰ ਨੂੰ ਸੋਚਣ ਲਈ ਕਰੇਗਾ ਮਜਬੂਰ:ਰਾਜਿੰਦਰ ਸਿੰਘ ਡੱਲਾ

10/01/2020 2:57:57 PM

ਮੋਗਾ(ਵਿਪਨ)-ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਰੋਸ ਮਾਰਚ 'ਚ ਸ਼ਾਮਲ ਹੋਣ ਲਈ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਦੀ ਅਗਵਾਈ 'ਚ 500 ਤੋਂ ਵੱਧ ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸੇ ਤਰ੍ਹਾਂ ਹੀ ਮੋਗਾ ਤੋਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ 'ਚ ਵੀ 400 ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ ਇਹ ਕਾਫ਼ਲਾ ਇੰਨਾ ਲੰਬਾ ਸੀ ਕਿ 20 ਤੋਂ 25 ਕਿਲੋਮੀਟਰ ਤੱਕ ਪੂਰੀ ਤਰ੍ਹਾਂ ਨਾਲ ਜਾਮ ਲੱਗਿਆ ਰਿਹਾ। ਹਲਕਾ 'ਚ ਇਸ ਰੋਸ ਮਾਰਚ 'ਚ ਸਾਮਲ ਹੋਣ ਲਈ ਭਾਰੀ ਉਸਤਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਚੰਡੀਗੜ੍ਹ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਵਿਚ ਕੀਤੇ ਜਾ ਰਹੇ ਰੋਸ਼ ਮਾਰਚ 'ਚ ਸ਼ਾਮਿਲ ਹੋਣ ਲਈ ਵਰਕਰਾਂ 'ਚ ਵੱਡੇ ਪੱਧਰ ਤੇ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਹਜ਼ਾਰਾਂ ਗੱਡੀਆਂ ਦਾ ਕਾਫਲਾ ਅੱਜ ਮੋਗਾ ਰਵਾਨਾ ਹੋ ਚੁੱਕਿਆ। ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਮਾਰਚ ਮੋਦੀ ਸਰਕਾਰ ਨੂੰ ਸੋਚਣ ਲਈ ਮਜਬੂਰ ਕਰੇਗਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਬਾਉਣ ਵਾਲਾ ਹਰ ਇਨਸਾਨ ਆਪ ਦੱਬ ਜਾਂਦਾ ਹੈ ।
ਅਖੀਰ 'ਚ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਹਲਕਾ ਇੰਚ ਮੋਗਾ ਬਰਜਿੰਦਰ ਸਿੰਘ ਮੱਖਨ ਬਰਾੜ ਨੇ ਕਾਫਲੇ 'ਚ ਸ਼ਾਮਲ ਸਾਰੇ ਵਰਕਰਾਂ ਤੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ।


Aarti dhillon

Content Editor

Related News