ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਮਨਦੀਪ ਢਿੱਲੋਂ ਵੱਲੋਂ ਅਸਤੀਫ਼ਾ

Friday, Jan 21, 2022 - 11:31 PM (IST)

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਮਨਦੀਪ ਢਿੱਲੋਂ ਵੱਲੋਂ ਅਸਤੀਫ਼ਾ

ਸੰਗਰੂਰ (ਸਿੰਗਲਾ)-ਰਮਨਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ 1 ਨੇ ਅੱਜ ਆਪਣੇ ਪਾਰਟੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਰਮਨਦੀਪ ਸਿੰਘ ਢਿੱਲੋਂ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਜ਼ਿਲ੍ਹਾ ਪ੍ਰਧਾਨ ਨੂੰ ਭੇਜਦੇ ਹੋਏ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਹਰੀ ਉਮੀਦਵਾਰ ਨੂੰ ਟਿਕਟ ਦੇ ਕੇ ਭੇਜਿਆ ਗਿਆ ਹੈ, ਜਿਸ ਨਾਲ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਹਨ ਤੇ ਔਖੇ ਸਮੇਂ ’ਚ ਪਾਰਟੀ ਦੀ ਸੇਵਾ ਕੀਤੀ। ਉਨ੍ਹਾਂ ਨੇ ਵਰਕਰਾਂ ਅਤੇ ਸਾਥੀਆਂ ਨਾਲ ਮਿਲ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਪਰ ਸੰਗਰੂਰ ਹਲਕੇ ਲਈ ਬਾਹਰੋਂ ਉਮੀਦਵਾਰ ਥੋਪਣ ’ਤੇ ਅੱਜ ਹਲਕੇ ਅੰਦਰ ਪਾਰਟੀ ਵਰਕਰਾਂ ਦੀ ਹੋ ਰਹੀ ਬੇਕਦਰੀ ਨੂੰ ਦੇਖਦਿਆਂ ਮੇਰੇ ਮਨ ਨੂੰ ਭਾਰੀ ਠੇਸ ਲੱਗੀ ਹੈ।

ਮੈਂ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ  ਸਰਕਲ 1 ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ । ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤੇ ਜਲਦ ਹੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ । ਰਮਨਦੀਪ ਸਿੰਘ ਢਿੱਲੋਂ ਨੇ ਇਹ ਵੀ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਪਹਿਲਾਂ ਉਨ੍ਹਾਂ ਨੂੰ ਸੰਗਰੂਰ ਤੋਂ ਭੇਜੇ ਉਮੀਦਵਾਰ ਨੂੰ ਬਦਲਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਤੱਕ ਉਮੀਦਵਾਰ ਨਹੀਂ ਬਦਲਿਆ ਗਿਆ, ਜਿਸ ਕਰਕੇ ਉਨ੍ਹਾਂ ਨੂੰ ਇਹ ਫ਼ੈਸਲਾ ਲੈਣਾ ਪਿਆ। 


author

Manoj

Content Editor

Related News