ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮੁੱਦੇ ''ਤੇ ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਸਰਕਾਰ ਨੂੰ ਘੇਰਿਆ

01/31/2022 5:15:32 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਹਰਚਰਨ ਬੈਂਸ ਨੇ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮੁੱਦੇ 'ਤੇ ਕੇਜਰੀਵਾਲ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਸ ਮੁੱਦੇ 'ਤੇ ਲਗਾਤਾਰ ਝੂਠ ਬੋਲੀ ਜਾ ਰਹੇ ਹਨ, ਜੋ ਪਹਿਲਾਂ ਕਹਿ ਰਹੇ ਸਨ ਕਿ ਸਾਡਾ ਇਸ ਮਸਲੇ ਨਾਲ ਕੋਈ ਲੈਣ-ਦੇਣ ਨਹੀਂ ਹੈ, ਜੋ ਵੀ ਕਰਨਾ ਹੈ ਕੇਂਦਰ ਸਰਕਾਰ ਨੇ ਕਰਨਾ ਹੈ ਪਰ ਹੁਣ ਉਹ ਆਪਣੇ ਬਿਆਨ ਤੋਂ ਪਲਟ ਗਏ ਹਨ।

ਇਹ ਵੀ ਪੜ੍ਹੋ : ਕਾਂਗਰਸ 'ਚ ਸ਼ਾਮਲ ਹੋਣ ਦੇ ਬਾਵਜੂਦ 'ਆਪ' ਦੇ 4 ਮੌਜੂਦਾ ਵਿਧਾਇਕਾਂ ਨੂੰ ਨਹੀਂ ਮਿਲੀ ਟਿਕਟ

ਕੱਲ੍ਹ ਉਨ੍ਹਾਂ ਮੰਨਿਆ ਕਿ ਇਸ ਸਬੰਧੀ ਇਕ ਕਮੇਟੀ ਬਣੀ ਹੋਈ ਹੈ, ਜਿਸ ਦੀ ਇਕ ਮੀਟਿੰਗ ਵੀ ਹੋ ਚੁੱਕੀ ਹੈ। ਇਸ ਕਮੇਟੀ ਦੇ 7 'ਚੋਂ 5 ਮੈਂਬਰ ਦਿੱਲੀ ਸਰਕਾਰ ਦੇ ਹਨ ਤੇ ਪੂਰੇ ਦੇਸ਼ ਅੱਗੇ ਝੂਠ ਬੋਲ ਰਹੇ ਹਨ ਕਿ ਸਾਡਾ ਇਸ ਕੇਸ ਨਾਲ ਕੋਈ ਲੈਣ-ਦੇਣ ਨਹੀਂ ਹੈ। ਸ਼ਰਮ ਵਾਲੀ ਗੱਲ ਹੈ ਕਿ ਭਗਵੰਤ ਮਾਨ ਵੀ ਇਸ ਬਾਰੇ ਕੁਝ ਨਹੀਂ ਬੋਲਿਆ। ਕੇਜਰੀਵਾਲ ਸਰਕਾਰ ਨੇ ਭੁੱਲਰ ਦੀ ਰਿਹਾਈ ਨੂੰ ਕਹਿ ਕੇ ਰੁਕਵਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਕਹਿ ਰਿਹਾ ਸੀ ਕਿ ਕੇਜਰੀਵਾਲ ਸਰਕਾਰ ਨੇ ਭੁੱਲਰ ਦੀ ਰਿਹਾਈ 'ਚ ਰੋੜਾ ਅਟਕਾਇਆ ਹੋਇਆ ਹੈ।

ਇਹ ਵੀ ਪੜ੍ਹੋ : ਨਾਮਜ਼ਦਗੀ ਦਾਖਲ ਕਰਨ ਪੁੱਜੇ ਚੰਨੀ ਬੋਲੇ, ਮੈਂ ਸੁਦਾਮਾ ਬਣ ਕੇ ਆਇਆਂ, ਮਾਲਵੇ ਵਾਲੇ ਕ੍ਰਿਸ਼ਨ ਬਣ ਕੇ ਸੰਭਾਂਲਣਗੇ

ਨਵਜੋਤ ਸਿੱਧੂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਰਫ ਦਰਸ਼ਨੀ ਘੋੜਾ ਹੀ ਨਾ ਬਣਾਇਆ ਜਾਵੇ, ਤਾਕਤ ਵੀ ਦਿੱਤੀ ਜਾਵੇ। ਬੈਂਸ ਨੇ ਕਿਹਾ ਕਿ ਪਹਿਲਾਂ ਤਾਂ ਉਨ੍ਹਾਂ ਆਪਣੀ ਮਰਜ਼ੀ ਨਾਲ ਪ੍ਰਧਾਨਗੀ ਲਈ, ਫਿਰ ਸਿੱਧੂ ਦੇ ਕਹਿਣ 'ਤੇ ਮੁੱਖ ਮੰਤਰੀ ਬਦਲਿਆ ਗਿਆ, ਫਿਰ ਡਾਇਰੈਕਟਰ ਜਨਰਲ ਪੁਲਸ ਅਤੇ ਸੂਬੇ ਦੇ ਐਡਵੋਕੇਟ ਜਨਰਲ ਨੂੰ ਬਦਲਿਆ ਗਿਆ, ਇਸ ਤੋਂ ਵੱਧ ਤਾਕਤ ਸਿੱਧੂ ਹੋਰ ਕੀ ਚਾਹੁੰਦੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਵੱਲੋਂ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News