ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ

Wednesday, Oct 28, 2026 - 06:06 PM (IST)

ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ

ਤਪਾ ਮੰਡੀ (ਸ਼ਾਮ ਗਰਗ)- ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ 31 ਅਕਤੂਬਰ ਨੂੰ ਤਪਾ ਵਿਖੇ ਹੋਣ ਵਾਲੀ ਫੇਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵੱਲੋਂ ਮੀਟਿੰਗਾਂ ਕਰਕੇ ਵੱਖ-ਵੱਖ ਪਿੰਡਾਂ ਅਤੇ ਬਸਤੀਆਂ ਵਿੱਚ ਲੋਕਾਂ ਨੂੰ ਇਕੱਠੇ ਕਰਨ ਦੇ ਨਾਲ-ਨਾਲ ਔਰਤਾਂ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਮੌਕੇ ਵੱਡਾ ਇਕੱਠ ਕਰਕੇ ਪਾਰਟੀ ਦੀ ਮਜ਼ਬੂਤੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫੇਰੀ ਰਾਹੀਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨਵੇਂ ਵਰਗਾਂ ਨੂੰ ਜਥੇਬੰਦੀ ਨਾਲ ਜੋੜਨ ਉੱਤੇ ਜ਼ੋਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ, ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਅਤੇ ਬਲਾਕ ਪੱਧਰ ’ਤੇ ਮਜ਼ਬੂਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਭਗਵਾਨ ਸਿੰਘ ਭਾਨਾ, ਸਾਬਕਾ ਬਲਾਕ ਸੰਮਤੀ ਵਾਈਸ ਚੇਅਰਮੈਨ ਡੋਗਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਸਰਪੰਚ ਗਗਨ ਨੈਨੀਅਲ, ਸੀਨੀਅਰ ਅਕਾਲੀ ਆਗੂ ਭਗਵੰਤ ਸਿੰਘ ਚੱਠਾ, ਪਰਮਜੀਤ ਸਿੰਘ ਪੰਮਾ ਅਤੇ ਆਈ. ਟੀ. ਸੈੱਲ ਦੇ ਪ੍ਰਧਾਨ
ਜਤਿੰਦਰ ਸਿੰਘ ਗੋਲੂ ਸਮੇਤ ਹੋਰ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News