ਸ਼੍ਰੋਮਣੀ ਅਕਾਲੀ ਦਲ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ਅਤੇ ਆਕਸੀਜਨ ਕੰਨਸਟ੍ਰੇਟਰ ਦੀ ਸੇਵਾ ਸ਼ੁਰੂ : ਰੋਜੀ ਬਰਕੰਦੀ (ਵੀਡੀਓ)

Wednesday, May 26, 2021 - 05:59 PM (IST)

ਸ਼੍ਰੋਮਣੀ ਅਕਾਲੀ ਦਲ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ਅਤੇ ਆਕਸੀਜਨ ਕੰਨਸਟ੍ਰੇਟਰ ਦੀ ਸੇਵਾ ਸ਼ੁਰੂ : ਰੋਜੀ ਬਰਕੰਦੀ (ਵੀਡੀਓ)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਕੁਲਦੀਪ ਰਿਣੀ): ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰੋਨਾ ਮਰੀਜਾਂ ਲਈ ਵਿਸ਼ੇਸ਼ ਸੇਵਾਵਾਂ ਸ਼ੁਰੂ ਕਰ ਦਿੱਤੀਆਂ। ਇਸ ਤਹਿਤ ਜਿਥੇ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਕੰਨਸਟੇਟਰ ਦਾ ਪ੍ਰਬੰਧ ਕੀਤਾ ਗਿਆ, ਉੱਥੇ ਘਰਾਂ ’ਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਘਰ-ਘਰ ਖਾਣਾ ਪਹੁੰਚਾਉਣ ਦੀ ਸੇਵਾ ਵੀ ਸ਼ੁਰੂ ਕਰ ਦਿੱਤੀ। ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ’ਚ ਵਿਸ਼ੇਸ਼ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ। ਇਸ ਤਹਿਤ ਅੱਜ ਘਰਾਂ ’ਚ ਇਕਾਂਤਵਾਸ ਕੋਰੋਨਾ ਮਰੀਜ਼ ਜਿਨ੍ਹਾਂ ਨੂੰ  ਆਕਸੀਜਨ ਦੀ ਲੋੜ ਹੈ ਲਈ ਆਕਸੀਜਨ ਕੰਟਨਸਟੇਟਰਾਂ ਦਾ ਪ੍ਰਬੰਧ ਕੀਤਾ ਗਿਆ ਜੋ ਕੋਈ ਵੀ ਸਬੰਧਿਤ ਟੀਮ ਨਾਲ ਸੰਪਰਕ ਕਰਕੇ ਲਿਜਾ ਸਕਦਾ ਅਤੇ ਮਰੀਜ਼ ਦੇ ਠੀਕ ਹੋਣ ਉਪਰੰਤ ਵਾਪਸ ਕਰ ਸਕਦਾ।

ਇਹ ਵੀ ਪੜ੍ਹੋ: 7 ਸਾਲ ਪਹਿਲਾਂ 'ਹੁਣੇ ਆਇਆ' ਕਹਿ ਕੇ ਘਰੋਂ ਗਏ ਭਰਾ ਦਾ ਅੱਜ ਵੀ ਭੈਣ ਕਰ ਰਹੀ ਹੈ ਇੰਤਜ਼ਾਰ

 

ਉਧਰ ਦੂਜੇ ਪਾਸੇ ਕੋਰੋਨਾ ਮਰੀਜਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਖਾਣਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਤਹਿਤ ਘਰਾਂ ’ਚ ਇਕਾਂਤਵਾਸ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਿਸਾਂ ਅਤੇ ਹਸਪਤਾਲ ਦੇ ਵਿਚ ਦਾਖ਼ਲ ਕੋਰੋਨਾ ਮਰੀਜ਼ਾਂ ਦੇ ਵਾਰਸਾਂ ਨੂੰ ਲੰਗਰ ਪਹੁੰਚਾਉਣ ਦੀ ਸੇਵਾ ਕੀਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਇਹ ਸੇਵਾਵਾਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋ ਕੋਰੋਨਾ ਦੌਰਾਨ ’ਚ ਜਾਰੀ ਰਹਿਣਗੀਆਂ। ਬੀਤੇ ਦਿਨੀਂ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਆਕਸੀਜਨ ਪਲਾਟ ਦੇ ਰਖੇ ਨੀਂਹ ਪੱਥਰ ਦੇ ਸਬੰਧ ’ਚ ਉਨ੍ਹਾਂ ਕਿਹਾ ਕਿ ਇਹ ਪਲਾਂਟ ਕੇਂਦਰ ਸਰਕਾਰ ਵੱਲੋਂ ਲਾਇਆ ਜਾ ਰਿਹਾ ਅਤੇ ਐੱਨ.ਐੱਚ.ਏ. ਆਈ ਲਵਾ ਰਿਹਾ ਹੈ। ਜੋ ਪਲਾਂਟ ਗਿੱਦੜਬਾਹਾ ਵਿਖੇ ਲਵਾਇਆ ਗਿਆ ਉਹ ਵੀ ਟਰੱਕ ਸਮੇਤ ਹੀ ਸੇਤੀਆ ਇੰਡਸਟਰੀ ਵੱਲੋ ਦਾਨ ਕੀਤਾ ਗਿਆ। ਕਾਂਗਰਸੀ ਵਿਧਾਇਕ ਸਿਰਫ਼ ਫੋਟੋਆਂ ਖਿਚਵਾ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਕਾਂਗਰਸ ਸਰਕਾਰ ਇਸ ਕੋਰੋਨਾ ਦੌਰ ਦੌਰਾਨ ਪੂਰੀ ਤਰ੍ਹਾਂ ਫੇਲ ਰਹੀ ਹੈ। ਇਸ ਮੌਕੇ ਨਗਰ ਕੌਂਸਲ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਸਾਬਕਾ ਚੇਅਰਮੈਨ ਹੀਰਾ ਸਿੰਘ ਚੜੇਵਾਨ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀਆਂ ਦੇ ਹੈਰਾਨੀਜਨਕ ਪ੍ਰਗਟਾਵੇ, ਭਡ਼ਕਾਊ ਪੋਸਟਰ ਲਿਖਣ ਅਤੇ ਲਾਉਣ ਤੋਂ ਇਲਾਵਾ ਕਬੂਲੇ ਕਈ ਸੱਚ


author

Shyna

Content Editor

Related News