ਸ਼੍ਰੋਮਣੀ ਅਕਾਲੀ ਦਲ ਪੰਜਾਬ ਕੇਸਰੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ : ਡਿੱਬੀਪੁਰਾ
Friday, Jan 23, 2026 - 07:54 PM (IST)
ਜਲਾਲਾਬਾਦ (ਆਦਰਸ਼)- ਪੰਜਾਬ ਕੇਸਰੀ ਗਰੁੱਪ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਘਿਨੌਣੀ ਹਰਕਤ ਨੂੰ ਹਰੇਕ ਵਰਗ ਦੇ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਰੱਜ ਕੇ ਕੋਸਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੂਬਾ ਮੀਤ ਪ੍ਰਧਾਨ ਡਾ. ਰਾਜ ਸਿੰਘ ਡਿੱਬੀਪੁਰਾ ਤੇ ਸਾਬਕਾ ਚੇਅਰਮੈਨ ਐੱਸ.ਸੀ ਕਮਿਸ਼ਨ ਪੰਜਾਬ ਨੇ ਕਿਹਾ ਪੰਜਾਬ ਕੇਸਰੀ ਗਰੁੱਪ ਦੀ ਆਵਾਜ਼ ਜਦੋਂ ਨਾ ਅੱਤਵਾਦ ਦਬਾ ਸਕਿਆ ਅਤੇ ਨਾ ਹੀ ਐਮਰਜੈਂਸੀ ਦਬਾ ਸਕੀ ਤਾਂ ਆਮ ਆਦਮੀ ਪਾਰਟੀ ਸਰਕਾਰ ਦੀ ਕਿ ਤਾਕਤ ਹੈ।
ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ 'ਤੇ ਜੇਕਰ ਇਸ ਤਰ੍ਹਾਂ ਛਾਪੇਮਾਰੀ ਬਦਲੇ ਦੀ ਭਾਵਨਾ ਨਾਲ ਕੰਮ ਕੀਤਾ ਜਾਵੇਗਾ ਤਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ’ਤੇ ਕਾਬਜ਼ ਹੋਈ ਹੈ ਅਤੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਣੇ ਕਈ ਹੋਰ ਵਾਅਦਿਆਂ ’ਤੇ ਖਰੀ ਨਹੀਂ ਉਤਰੀ ਜਿਸ ਕਰ ਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਪੰਜਾਬ ਕੇਸਰੀ ਗਰੁੱਪ ਦੀ ਕਲਮ ’ਤੇ ਦਬਾਅ ਬਣਾ ਕੇ ਝੂਠ ਨੂੰ ਛੁਪਾਉਣਾ ਚਾਹੁੰਦੀ ਹੈ ਪਰ ਸ਼੍ਰੋਮਣੀ ਅਕਾਲੀ ਪਾਰਟੀ ਹਮੇਸ਼ਾ ਹੀ ਪੰਜਾਬ ਕੇਸਰੀ ਗਰੁੱਪ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਟਾਨ ਵਾਂਗ ਖੜ੍ਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
